ਸੂਬੇ ਵਿਚ ਹੋ ਰਹੀ ਗੁੰਡਾਗਰਦੀ, ਕਤਲੇਆਮ ਕਰਕੇ ਅਮਨ ਕਾਨੂੰਨ ਦੀ ਸਥਿਤੀ ਭੰਗ, ਬਹਾਲੀ ਲਈ ਮੁੱਖ ਮੰਤਰੀ ਧਿਆਨ ਦੇਣ।-ਅਰਸੀ**

0
73

ਮਾਨਸਾ 12 ਮਾਰਚ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸੂਬੇ ਵਿੱਚ ਸਰਕਾਰ ਦੀ ਬੇ ਧਿਆਨੀ ਤੇ ਲਾਪ੍ਰਵਾਹੀ ਕਾਰਨ ਹੋ ਰਹੀ ਕੁੱਟਮਾਰ, ਗੁੰਡਾਗਰਦੀ ਤੇ ਕਤਲੇਆਮ ਕਰਕੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ, ਜਿਸ ਦੀ ਬਹਾਲੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਧਿਆਨ ਦੇਣ। ਕਿਉਂਕਿ ਨਸ਼ੇ, ਕੁੱਟਮਾਰ ਤੇ ਕਤਲੇਆਮ ਕਰਕੇ ਆਮ ਲੋਕਾਂ ਦੀ ਸੁਰੱਖਿਆ ਤੇ ਗੰਭੀਰ ਚਿੰਤਨ ਦੀ ਲੋੜ ਹੈ। ਨਸ਼ਾ ਤਸਕਰਾਂ,ਸਮਾਜ ਵਿਰੋਧੀ ਅਨਸਰਾਂ ਤੇ ਲੋਕ ਪੱਖੀ ਵਿਚਾਰਧਾਰਾ ਵਿਰੋਧੀ ਤਾਕਤਾਂ ਬੇਸਮਝ ਤੇ ਨਸ਼ੇ ਦੇ ਆਦੀ ਲੋਕਾਂ ਰਾਹੀਂ ਦਿਨ ਦਿਹਾੜੇ ਘਟਨਾਵਾਂ ਨੂੰ ਜਨਮ ਨੂੰ ਜਨਮ ਦੇ ਰਹੇ ਹਨ ਅਤੇ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ।ਜਿਸ ਦੇ ਸਿੱਟੇ ਵਜੋਂ ਆਮ ਲੋਕਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ।
ਜ਼ਿਕਰਯੋਗ ਹੈ ਕਿ 8 ਮਾਰਚ ਕੌਮਾਂਤਰੀ ਇਸਤਰੀ ਦਿਵਸ ਮੌਕੇ ਹਲਕਾ ਬੁਢਲਾਡਾ ਦੇ ਕਸਬੇ ਬੋਹਾ ਵਿਖੇ ਸੀ ਪੀ ਆਈ ਦੇ ਨਿਧੜਕ ਤੇ ਜੁਝਾਰੂ ਆਗੂ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਭਰੇ ਬਜ਼ਾਰ ਵਿੱਚ ਦਿਨ ਦਿਹਾੜੇ ਕਤਲ ਕੀਤਾ ਗਿਆ ਜ਼ੋ ਇੱਕ ਸਿਆਸੀ ਕ਼ਤਲ ਹੈ ਅਤੇ ਉਹਨਾਂ ਦੀ ਸੋਚ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ।
ਕਮਿਊਨਿਸਟ ਆਗੂ ਨੇ ਬੋਹਾ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦੀ ਮਾੜੀ ਕਾਰਗੁਜਾਰੀ ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਤਿੰਨ ਦਿਨਾਂ ਰੋਸ ਪ੍ਰਦਰਸ਼ਨ ਕਰਨ ਦੌਰਾਨ ਪ੍ਰਸ਼ਾਸਨ ਜਾਗਿਆ।ਤੇ ਕਤਲ ਕਾਂਡ ਮੋਕੇ ਬਣੀ ਐਕਸ਼ਨ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਗਿਆ। ਉਹਨਾਂ ਸੂਬਾ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਕੋਈ ਲਾਪ੍ਰਵਾਹੀ ਵਰਤੀ ਗਈ ਤਾਂ ਸੀ ਪੀ ਆਈ ਸੂਬੇ ਭਰ ਵਿਚ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ।
ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਸਿੰਘ ਚੋਹਾਨ ਨੇ ਮਨਜੀਤ ਗਾਮੀਵਾਲਾ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 16 ਮਾਰਚ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਉਹਨਾਂ ਦੇ ਜੱਦੀ ਪਿੰਡ ਗਾਮੀਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।ਇਸ ਮੌਕੇ ਸੀ ਪੀ ਆਈ ਸੂਬਾ ਪਾਰਟੀ ਵੱਲੋਂ ਨਿਰਮਲ ਸਿੰਘ ਧਾਲੀਵਾਲ, ਇਸਤਰੀ ਸਭਾ ਦੇ ਸੂਬਾਈ ਆਗੂ ਦਲਜੀਤ ਕੌਰ ਅਰਸ਼ੀ , ਜ਼ਿਲ੍ਹਾ ਲੀਡਰਸ਼ਿਪ ਸਮੇਤ ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਤੇ ਧਾਰਮਿਕ ਸਮਾਜਿਕ ਵਪਾਰਕ ਜਨਤਕ ਤੇ ਰਾਜਸੀ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।

LEAVE A REPLY

Please enter your comment!
Please enter your name here