ਸਮਰਾਲਾ, 20 ਜੁਲਾਈ (ਸਾਰਾ ਯਹਾ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਸ੍ਰੀ ਸੁਰੇਸ਼ ਅਰੋੜਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਜਿਵੇਂ ਉਨਾਂ ਨੇ ਸੂਬੇ ਵਿੱਚੋਂ ‘ਅੱਤਵਾਦ’ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕੀਤਾ ਸੀ, ਉਵੇਂ ਹੀ ‘ਨਸ਼ੇ’ ਨੂੰ ਖ਼ਤਮ ਕਰਨ ਲਈ ਵੀ ਉਹ ਅੱਗੇ ਆ ਕੇ ਸਹਿਯੋਗ ਕਰਨ। ਉਨਾਂ ਵਚਨਬੱਧਤਾ ਪ੍ਰਗਟਾਈ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਹਰ ਯਤਨ ਕੀਤਾ ਜਾਵੇਗਾ।
ਅੱੱਜ ਹੈਵੈਨਲੀ ਪੈਲੇਸ ਦੋਰਾਹਾ ਵਿਖੇ ਪੁਲਿਸ ਜ਼ਿਲਾ ਖੰਨਾ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਇੱਕ ਬਦਲਾਅ ਦੀ ਸਥਿਤੀ ਵਿੱਚ ਗੁਜ਼ਰ ਰਿਹਾ ਹੈ। ਇਸ ਹਾਂ-ਪੱਖੀ ਬਦਲਾਅ ਦੌਰਾਨ ਪੰਜਾਬ ਦੇ ਉਹ ਵਿਅਕਤੀ ਜੋ ਕਿ ਕਿਸੇ ਨਾ ਕਿਸੇ ਕਾਰਨ ਵੱਸ ਨਸ਼ਿਆਂ ਵਿੱਚ ਗ੍ਰਸਤ ਹੋ ਗਏ ਸਨ, ਉਹ ਮੁੜ ਸਿਹਤਮੰਦ ਸਮਾਜ ਦਾ ਹਿੱਸਾ ਬਣਨ ਲਈ ਅੱਗੇ ਆਉਣ ਲੱਗੇ ਹਨ। ਉਨਾਂ ਉਦਾਹਰਨ ਦਿੰਦਿਆਂ ਕਿਹਾ ਕਿ ਅੱੱਤਵਾਦ ਦੇ ਦੌਰ ਦੌਰਾਨ ਪੰਜਾਬ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਮਿਲਿਆ ਤਾਂ ਸੂਬੇ ਵਿੱਚ ਅੱਤਵਾਦ ਜੜੋਂ ਖ਼ਤਮ ਹੋ ਗਿਆ। ਜੇਕਰ ਲੋਕ ਹੁਣ ਵੀ ਪੂਰੀ ਦਿ੍ਰੜਤਾ ਨਾਲ ਪੁਲਿਸ ਨੂੰ ਨਸ਼ੇ ਨਾਲ ਸੰਬੰਧਤ ਗਤੀਵਿਧੀਆਂ ਬਾਰੇ ਸੂਚਨਾ ਦੇ ਕੇ ਸਹਿਯੋਗ ਕਰਨ ਤਾਂ ਬੜੀ ਜਲਦ ਸੂਬੇ ਵਿੱਚੋਂ ਨਸ਼ੇ ਦੀ ਵੀ ਜੜ ਖ਼ਤਮ ਕਰ ਦਿੱਤੀ ਜਾਵੇਗੀ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾਮੁਕਤੀ ਮੁਹਿੰਮ ਤਹਿਤ ਜੋ ਵੀ ਵਿਅਕਤੀ ਨਸ਼ਾ ਛੱਡਣ ਲਈ ਖੁਦ ਨਸ਼ਾ ਛੁਡਾੳੂ ਕੇਂਦਰਾਂ ਤੱਕ ਪਹੁੰਚਣਗੇ, ਉਨਾਂ ਖ਼ਿਲਾਫ਼ ਕੋਈ ਵੀ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ, ਸਗੋਂ ਅਜਿਹੇ ਵਿਅਕਤੀਆਂ ਨੂੰ ਸਿਹਤਮੰਦ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਵੱਖ-ਵੱਖ ਮਾਮਲਿਆਂ ਵਿੱਚ ਫੜੇ ਦੋਸ਼ੀਆਂ ਦੀਆਂ 220 ਕਰੋੜ ਰੁਪਏ ਦੀਆਂ ਜਾਇਦਾਦਾਂ ਸਰਕਾਰ ਨਾਲ ਅਟੈਚ ਕਰਵਾਈਆਂ ਗਈਆਂ ਹਨ, ਇਹ ਸਾਰੀ ਰਾਸ਼ੀ ਭਾਰਤ ਸਰਕਾਰ ਨੂੰ ਜਾਂਦੀ ਹੈ। ਜੇਕਰ ਇਸ ਰਾਸ਼ੀ ਵਿੱਚੋਂ ਬਣਦੀ ਯੋਗ ਰਾਸ਼ੀ ਸੂਬਾ ਸਰਕਾਰ ਨੂੰ ਮਿਲਣ ਲੱਗੇ ਤਾਂ ਇਸ ਨਾਲ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰਾਂ ਖ਼ਤਮ ਕਰਨ ਦੇ ਨਾਲ-ਨਾਲ ਨਸ਼ਾ ਛੱਡਣ ਵਾਲਿਆਂ ਦਾ ਚੰਗੇ ਤਰੀਕੇ ਨਾਲ ਪੁਨਰਵਾਸ ਵੀ ਕੀਤਾ ਜਾ ਸਕਦਾ ਹੈ।ਸਮਰਾਲਾ, 20 ਜੁਲਾਈ (ਗਰਗ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਸ੍ਰੀ ਸੁਰੇਸ਼ ਅਰੋੜਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਜਿਵੇਂ ਉਨਾਂ ਨੇ ਸੂਬੇ ਵਿੱਚੋਂ ‘ਅੱਤਵਾਦ’ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕੀਤਾ ਸੀ, ਉਵੇਂ ਹੀ ‘ਨਸ਼ੇ’ ਨੂੰ ਖ਼ਤਮ ਕਰਨ ਲਈ ਵੀ ਉਹ ਅੱਗੇ ਆ ਕੇ ਸਹਿਯੋਗ ਕਰਨ। ਉਨਾਂ ਵਚਨਬੱਧਤਾ ਪ੍ਰਗਟਾਈ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਹਰ ਯਤਨ ਕੀਤਾ ਜਾਵੇਗਾ।
ਅੱੱਜ ਹੈਵੈਨਲੀ ਪੈਲੇਸ ਦੋਰਾਹਾ ਵਿਖੇ ਪੁਲਿਸ ਜ਼ਿਲਾ ਖੰਨਾ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਇੱਕ ਬਦਲਾਅ ਦੀ ਸਥਿਤੀ ਵਿੱਚ ਗੁਜ਼ਰ ਰਿਹਾ ਹੈ। ਇਸ ਹਾਂ-ਪੱਖੀ ਬਦਲਾਅ ਦੌਰਾਨ ਪੰਜਾਬ ਦੇ ਉਹ ਵਿਅਕਤੀ ਜੋ ਕਿ ਕਿਸੇ ਨਾ ਕਿਸੇ ਕਾਰਨ ਵੱਸ ਨਸ਼ਿਆਂ ਵਿੱਚ ਗ੍ਰਸਤ ਹੋ ਗਏ ਸਨ, ਉਹ ਮੁੜ ਸਿਹਤਮੰਦ ਸਮਾਜ ਦਾ ਹਿੱਸਾ ਬਣਨ ਲਈ ਅੱਗੇ ਆਉਣ ਲੱਗੇ ਹਨ। ਉਨਾਂ ਉਦਾਹਰਨ ਦਿੰਦਿਆਂ ਕਿਹਾ ਕਿ ਅੱੱਤਵਾਦ ਦੇ ਦੌਰ ਦੌਰਾਨ ਪੰਜਾਬ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਮਿਲਿਆ ਤਾਂ ਸੂਬੇ ਵਿੱਚ ਅੱਤਵਾਦ ਜੜੋਂ ਖ਼ਤਮ ਹੋ ਗਿਆ। ਜੇਕਰ ਲੋਕ ਹੁਣ ਵੀ ਪੂਰੀ ਦਿ੍ਰੜਤਾ ਨਾਲ ਪੁਲਿਸ ਨੂੰ ਨਸ਼ੇ ਨਾਲ ਸੰਬੰਧਤ ਗਤੀਵਿਧੀਆਂ ਬਾਰੇ ਸੂਚਨਾ ਦੇ ਕੇ ਸਹਿਯੋਗ ਕਰਨ ਤਾਂ ਬੜੀ ਜਲਦ ਸੂਬੇ ਵਿੱਚੋਂ ਨਸ਼ੇ ਦੀ ਵੀ ਜੜ ਖ਼ਤਮ ਕਰ ਦਿੱਤੀ ਜਾਵੇਗੀ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾਮੁਕਤੀ ਮੁਹਿੰਮ ਤਹਿਤ ਜੋ ਵੀ ਵਿਅਕਤੀ ਨਸ਼ਾ ਛੱਡਣ ਲਈ ਖੁਦ ਨਸ਼ਾ ਛੁਡਾੳੂ ਕੇਂਦਰਾਂ ਤੱਕ ਪਹੁੰਚਣਗੇ, ਉਨਾਂ ਖ਼ਿਲਾਫ਼ ਕੋਈ ਵੀ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ, ਸਗੋਂ ਅਜਿਹੇ ਵਿਅਕਤੀਆਂ ਨੂੰ ਸਿਹਤਮੰਦ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਵੱਖ-ਵੱਖ ਮਾਮਲਿਆਂ ਵਿੱਚ ਫੜੇ ਦੋਸ਼ੀਆਂ ਦੀਆਂ 220 ਕਰੋੜ ਰੁਪਏ ਦੀਆਂ ਜਾਇਦਾਦਾਂ ਸਰਕਾਰ ਨਾਲ ਅਟੈਚ ਕਰਵਾਈਆਂ ਗਈਆਂ ਹਨ, ਇਹ ਸਾਰੀ ਰਾਸ਼ੀ ਭਾਰਤ ਸਰਕਾਰ ਨੂੰ ਜਾਂਦੀ ਹੈ। ਜੇਕਰ ਇਸ ਰਾਸ਼ੀ ਵਿੱਚੋਂ ਬਣਦੀ ਯੋਗ ਰਾਸ਼ੀ ਸੂਬਾ ਸਰਕਾਰ ਨੂੰ ਮਿਲਣ ਲੱਗੇ ਤਾਂ ਇਸ ਨਾਲ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰਾਂ ਖ਼ਤਮ ਕਰਨ ਦੇ ਨਾਲ-ਨਾਲ ਨਸ਼ਾ ਛੱਡਣ ਵਾਲਿਆਂ ਦਾ ਚੰਗੇ ਤਰੀਕੇ ਨਾਲ ਪੁਨਰਵਾਸ ਵੀ ਕੀਤਾ ਜਾ ਸਕਦਾ ਹੈ।
EDITED BY : SARA YAHA | | Last Updated : 7:37 pm 20 JULY 2018