ਸੂਬੇ ਵਿੱਚ 896357 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

0
12

ਚੰਡੀਗੜ•,(ਸਾਰਾ ਯਹਾ) 14 ਅਕਤੂਬਰ : ਪੰਜਾਬ ਵਿੱਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 896357 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 896357 ਮੀਟ੍ਰਿਕ ਟਨ ਝੋਨੇ ਵਿੱਚੋਂ 867451 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 28906 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 269667 ਟਨ, ਮਾਰਕਫੈੱਡ ਵੱਲੋਂ 224536 ਟਨ ਅਤੇ ਪਨਸਪ ਵੱਲੋਂ 181925 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 83556 ਮੀਟ੍ਰਿਕ ਟਨ ਅਤੇ 95838 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 11929 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


EDITED BY : SARA YAHA | | Last Updated : 7:15 pm 14 October 2018

LEAVE A REPLY

Please enter your comment!
Please enter your name here