ਸੇਂਟ ਮੇਰੀ ਕਾਨਵੈਂਟ ਸਕੂਲ ਵਿਖੇ ਸਮਾਗਮ ਦੌਰਾਨ ਮੈਡਮ ਇੰਦਰਪਾਲ ਕੌਰ ਬੱਚੇ ਨੂੰ ਸਨਮਾਨਿਤ ਕਰਦੀ ਹੋਈ Attachments area
ਮਾਨਸਾ 31 ਮਾਰਚ ((ਸਾਰਾ ਯਹਾ, ਬੀ.ਪੀ.ਅੈਸ.):ਸਰਦੂਲਗੜ੍ਹ ਸੇਂਟ ਮੇਰੀ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਇਸ ਸਬੰਧੀ ਜਾਣਕਾਰੀ ਸੰਸਥਾ ਦੇ ਚੇਅਰਮੈਨ ਇੰਦਰਪਾਲ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਤੀਜਾ ਸ਼ਾਨਦਾਰ ਰਿਹਾ ਜਿਨ੍ਹਾਂ ਬੱਚਿਆਂ ਨੇ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ ਉਨ੍ਹਾਂ ਦਾ ਵਿਸ਼ੇਸ਼ ਸਮਾਗਮ ਰਾਹੀਂ ਸਨਮਾਨ ਕੀਤਾ ।ਇਸ ਮੌਕੇ ਮੈਡਮ ਇੰਦਰਪਾਲ ਕੌਰ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਆਏ ਹੋਏ ਮਾਪਿਆਂ ਨੂੰ ਧੰਨਵਾਦ ਕੀਤਾ ।ਸਾਡੀ ਸੰਸਥਾ ਕਈ ਸਾਲਾਂ ਤੋਂ ਵਾਜਬ ਕੀਮਤਾਂ ਤੇ ਸਿੱਖਿਆ ਦੇ ਰਹੀ ਹੈ ਸਕੂਲ ਦੇ ਬੱਚਿਆਂ ਨੇ ਪੜ੍ਹਾਈ ਅਤੇ ਖੇਡਾਂ ਵਿੱਚ ਆਪਣੇ ਮਾਪਿਆਂ ਅਤੇ ਸਕੂਲ ਸਟਾਫ਼ ਦਾ ਨਾਮ ਰੌਸ਼ਨ ਕੀਤਾ ਹੈ ।