

ਮਾਨਸਾ, 24 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਬੁਢਲਾਡਾ ਦੇ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਤਹਿਤ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 2 ਚਲਾਣ ਵੀ ਕੱਟੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਸ੍ਰੀ ਭੂਸ਼ਣ ਲਾਲ ਸਿੰਗਲਾ ਅਤੇ ਸ੍ਰੀ ਹਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਬੱਸ ਓਪਰੇਟਰਾਂ ਨੂੰ ਸਕੂਲ ਬੱਸਾਂ ਵਿਚ ਸੀ.ਸੀ.ਟੀ.ਵੀ. ਕੈਮਰੇ, ਸਪੀਡ ਗਵਰਨਰ, ਫਸਟ ਏਡ ਬਾਕਸ, ਬੱਸਾਂ ਦਾ ਰੰਗ ਪੀਲਾ ਅਤੇ ਬੱਚਿਆਂ ਦੇ ਬੈਠਣ ਲਈ ਸੁਚੱਜੇ ਤੌਰ ਤੇ ਸੀਟਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਸਕੂਲ ਪਿ੍ਰੰਸੀਪਲ ਅਤੇ ਬੱਸ ਓਪਰੇਟਰਾਂ ਅਤੇ ਸਕੂਲ ਨੂੰ ਸਕੂਲ ਵਾਹਨਾਂ ਦੇ ਨਿਯਮਾਂ ਨੂੰ ਲਾਗੂ ਕਰਨ ਨੂੰ ਤਰਜੀਹ ਦੇਣ ਲਈ ਕਿਹਾ ਗਿਆ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਬਾਲ ਸ਼ੋਸ਼ਣ ਸੁਰੱਖਿਆ ਲਈ ਲਾਗੂ ਪੋਕਸੋ ਐਕਟ 2012 ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਵੋਕੇਸ਼ਨ ਕੋਆਰਡੀਨੇਟਰ ਸ੍ਰੀ ਨਵਦੀਪ ਕੁਮਾਰ ਅਤੇ ਟਰੈਫਿਕ ਪੁਲਿਸ ਬੁਢਲਾਡਾ ਤੋਂ ਸ੍ਰੀ ਰਾਜਵਿੰਦਰ ਸਿੰਘ ਮੌਜੂਦ ਸਨ।























