ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਮਾਨਸਾ ਦੀਆਂ ਸਕੂਲ ਬੱਸਾਂ ਦੀ ਕੀਤੀ ਚੈਕਿੰਗ

0
22

ਮਾਨਸਾ, 07 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਬੱਚਿਆਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਬਣਾਏ ਗਏ ਕੌਮੀ ਕਮਿਸ਼ਨ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਮਾਨਸਾ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
    ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਸ੍ਰੀ ਭੂਸ਼ਣ ਲਾਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਬੱਸ ਓਪਰੇਟਰਾਂ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਸਕੂਲ ਵਾਹਨਾਂ ਦੇ ਨਿਯਮਾਂ ਨੂੰ ਪੂਰੀ ਤਰਾਂ ਲਾਗੂ ਕਰਨ ਲਈ ਕਿਹਾ। ਇਸ ਤੋਂ ਇਲਾਵਾ ਬੱਚਿਆਂ ਨਾਲ ਹੋਣ ਵਾਲੀਆਂ ਸੰਭਾਵੀ ਮੰਦਭਾਗੀਆਂ ਘਟਨਾਵਾਂ ਬਾਰੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਜਾਣੂ ਕਰਵਾਇਆ ਗਿਆ।
    ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਸ੍ਰੀ ਹਰਦੀਪ ਕੁਮਾਰ ਨੇ ਸਕੂਲ ਬੱਸ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਪੋਕਸੋ ਐਕਟ-2012 ਬਾਰੇ ਵੀ ਜਾਣਕਾਰੀ ਦਿੱਤੀ ਅਤੇ ਏ.ਐਸ.ਆਈ. ਸ੍ਰੀ ਸੁਰੇਸ਼ ਕੁਮਾਰ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿੱਖਿਆ ਵਿਭਾਗ ਤੋਂ ਸ੍ਰੀ ਹਰੀਸ਼ ਕੁਮਾਰ ਸਿੰਗਲਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here