

ਕੋਟਕਪੂਰਾ,(ਸਾਰਾ ਯਹਾ) 12 ਜੂਨ ::ਵਿਜੀਲੈਂਸ ਵਿਭਾਗ ਫਰੀਦਕੋਟ ਨੇ ਇਕ ਸੇਲ ਟੈਕਸ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਕਬਾੜ ਦਾ ਕੰਮ ਕਰਦੇ ਕੋਟਕਪੂਰਾ ਦੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਅੰਕੁਰ ਗੁਪਤਾ ਨਾਮ ਦੇ ਵਪਾਰੀ ਨੇ ਇਸ ਇੰਸਪੈਕਟਰ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਕੀਤੀ ਸੀ। ਜਾਣਕਾਰੀ ਅਨੁਸਾਰ ਇੰਸਪੈਕਟਰ ਨੇ 50 ਹਜਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਸੌਦਾ 25 ‘ਹਜਾਰ ਰੁਪਏ ‘ਚ ਤੈਅ ਹੋਇਆ ਸੀ। ਵਿਜੀਲੈਂਸ ਵਿਭਾਗ ਨੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।























