*ਸੇਵਾ ਭਾਰਤੀ ਸੰਸਥਾ ਦੀ ਜ਼ਰੂਰੀ ਮੀਟਿੰਗ ਹੋਈ*

0
149

ਬੁਢਲਾਡਾ: 16ਮਾਰਚ (ਸਾਰਾ ਯਹਾਂ/ ਅਮਨ ਮਹਿਤਾ) : ਸੇਵਾ ਭਾਰਤੀ ਸੰਸਥਾ ਦੀ ਇੱਕ ਜ਼ਰੂਰੀ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਸੰਸਥਾ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿਸਾ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਸਮਾਜਿਕ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੰਸਥਾ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਮੈਂਬਰਾਂ ਨੇ ਸਮਾਜ ਵਿੱਚ ਚੰਗੇ ਸੰਸਕਾਰਾਂ ਨੂੰ ਵਧਾਵਾ ਦੇਣ ਲਈ ਸੰਸਕਾਰ ਕੇਂਦਰ ਖੋਲ੍ਹਣ ਬਾਰੇ ਵੀ ਵਿਸਥਾਰ ਨਾਲ ਵਿਚਾਰ ਕੀਤਾ। ਮੈਂਬਰਾਂ ਦਾ ਕਹਿਣਾ ਸੀ ਕਿ ਸੰਸਕਾਰ ਕੇਂਦਰ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਸੰਸਕਾਰਾਂ ਨਾਲ ਜੋੜਿਆ ਜਾ ਸਕੇਗਾ।

ਮੀਟਿੰਗ ਵਿੱਚ ਸਭ ਮੈਂਬਰਾਂ ਨੇ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸਮਾਜਿਕ ਸੇਵਾ ਦੇ ਕੰਮ ਹੋਰ ਵਧੀਆ ਢੰਗ ਨਾਲ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਫੈਸਲਾ ਕੀਤਾ। ਇਸ ਮੌਕੇ ਰਾਮ ਗੋਪਾਲ, ਵਿਜੇ ਕੁਮਾਰ, ਐਡਵੋਕੇਟ ਜਤਿੰਦਰ ਗੋਇਲ, ਕ੍ਰਿਸ਼ਨ ਲਾਲ ,ਦੇਸਰਾਜ ਬਾਂਸਲ ,ਅਮਿਤ ਜਿੰਦਲ , ਸਸ਼ੀ ਕਾਠ, ਮਾਸਟਰ ਪਾਂਡੇ, ਮਾਸਟਰ ਰੁਘੂ ਨਾਥ ਸਿੰਗ਼ਲਾ, ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here