ਸੋਸਲ ਮੀਡੀਆ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਲਾਹੇਵੰਦ: ਕਮਾਂਡੈਂਟ ਧਾਲੀਵਾਲ

0
38

ਮਾਨਸਾ, 24 ਜੂਨ (ਸਾਰਾ ਯਹਾ,ਬਲਜੀਤ ਸ਼ਰਮਾ) : ਕਮਾਂਡੈਂਟ ਹੋਮਗਾਰਡ ਸ੍ਰੀ ਰਾਏ ਸਿੰਘ ਧਾਲੀਵਾਲ ਵੱਲੋਂ ਅੱਜ ਮਾਨਸਾ ਜਿਲ੍ਹੇ ਵਿੱਚ ਤੈਨਾਤ ਹੋਮਗਾਰਡਜ਼ ਕਰਮਚਾਰੀਆਂ ਅਤੇ ਜਵਾਨਾਂ ਲਈ ਵੈਲਫੇਅਰ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਰੇ ਥਾਣਿਆਂ ਵਿੱਚ ਲਾਅ ਐਂਡ ਆਰਡਰ ਲਈ ਡਿਊਟੀ ਕਰ ਰਹੇ ਜਵਾਨਾਂ ਨੂੰ ਆਉਣ ਵਾਲੀਆਂ ਮੁਸ਼ਿਕਲਾਂ ਦੇ ਹੱਲ ਲਈ ਵਿਚਾਰ ਸੁਣੇ ਅਤੇ ਭਰੋਸਾ ਦਿਵਾਇਆ ਕਿ ਡਿਊਟੀ ਦੌਰਾਨ ਹਰ ਸਮੱਸਿਆ ਦਾ ਸੰਜੀਦਗੀ ਨਾਲ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੋਮ ਗਾਰਡਜ਼ ਦੇ ਜਵਾਨ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਬਹਾਦਰੀ ਨਾਲ ਆਪਣੀ ਫਰਜ਼ ਅਦਾ ਕੀਤਾ ਜਾਂਦਾ ਰਿਹਾ ਹੈ। ਇਸ ਮੌਕੇ ਕਮਾਂਡੈਂਟ ਧਾਲੀਵਾਲ ਨੇ ਸਮੂਹ ਕਰਮਚਾਰੀਆਂ ਅਤੇ ਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ੋਸਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹੋਏ ਜਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਵਿੱਚ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਆਪਣਾ ਸਹਿਯੋਗ ਦੇਣ। ਉਨ੍ਹਾਂ ਵੱਖ-ਵੱਖ ਥਾਣਿਆਂ ਵਿੱਚੋਂ ਆਏ ਜਵਾਨਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਡਿਊਟੀ ਪੂਰੀ ਇਮਾਨਦਾਰੀ ਅਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਕੀਤੀ ਜਾਵੇ ਅਤੇ ਹਰ ਸੀਨੀਅਰ ਨਾਗਰਿਕ ਨਾਲ ਚੰਗੀ ਤਰ੍ਹਾਂ ਪੇਸ਼ ਆਇਆ ਜਾਵੇ। ਨਾਜ਼ੁਕ ਸਥਿਤੀ ਸਮੇਂ ਤੁਰੰਤ ਨੇੜੇ ਦੇ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਕਮਾਂਡੈਂਟ ਧਾਲੀਵਾਲ ਵੱਲੋਂ ਐਸ.ਐਸ.ਪੀ. ਮਾਨਸਾ ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਕੁਝ ਸਾਂਝੇ ਨੁਕਤਿਆਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।                      

LEAVE A REPLY

Please enter your comment!
Please enter your name here