ਸੋਸਾਇਟੀ ਫਾਰ ਆਲ ਰਾਊਂਡ ਡਿਵੈਲਪਮੈਂਟ ਸੰਸਥਾ ਦੁਆਰਾ ਚਾਈਲਡ ਹੈਲਪ ਲਾਈਨ ਨੰਬਰ ਸ਼ੁਰੂ

0
3

ਮਾਨਸਾ, 21 ਅਗਸਤ (ਬਲਜੀਤ ਸ਼ਰਮਾ ): ਸਾਰਡ (ਸੋਸਾਇਟੀ ਫਾਰ ਆਲ ਰਾਊਂਡ ਡਿਵੈਲਪਮੈਂਟ) ਸੰਸਥਾ ਦੁਆਰਾ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਮਾਨਸਾ ਵਿਚ ਚਾਈਲਡ ਹੈਲਪਲਾਈਨ ਨੰਬਰ 1098 ਸ਼ੁਰੂ ਕਰ ਦਿੱਤਾ ਗਿਆ ਹੈ। ਬੱਚਿਆਂ ਨਾਲ ਹੋ ਰਹੇ ਕਿਸੇ ਵੀ ਗਲਤ ਵਰਤਾਰੇ ਸਬੰਧੀ ਜਾਣਕਾਰੀ ਇਸ ਨੰਬਰ ਤੇ ਦਿੱਤੀ ਜਾ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚਾਇਲਡ ਹੈਲਪਲਾਈਨ ਮਾਨਸਾ ਦੇ ਪ੍ਰੋਜੈਕਟ ਮੈਨੇਜ਼ਰ ਸ੍ਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਹੋਰ ਘਟਨਾਵਾਂ ਦੁਆਰਾ ਆਮ ਹੀ ਰੋਜ਼ਾਨਾਂ ਸੁਣਨ ਪੜ੍ਹਨ ਨੂੰ ਮਿਲਦਾ ਹੈ। ਸ਼ਰਾਰਤੀ ਅਨਸਰ ਮਾਸੂਮ ਤੇ ਭੋਲੇ ਭਾਲੇ ਬੱਚਿਆਂ ਨੂੰ ਲਾਲਚ ਦੇ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਵਿਚ ਚਾਈਲਡ ਹੈਲਪਲਾਈਨ ਨੰਬਰ 1098 ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨੰਬਰ ਤੇ ਘਰਾਂ, ਸਕੂਲਾਂ ਅਤੇ ਹੋਰ ਥਾਵਾਂ ਤੇ 1 ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਹੋ ਰਹੇ ਜਿਨਸੀ ਸ਼ੋਸ਼ਣ, ਮਾਨਸਿਕ ਸ਼ੋਸ਼ਣ, ਬਾਲ ਮਜ਼ਦੂਰੀ, ਬਾਲ ਵਿਆਹ, ਗੁੰਮ ਹੋਏ ਬੱਚੇ ਆਦਿ ਸਬੰਧੀ ਚਾਈਲਡ ਕੇਅਰ ਹੈਲਪਲਾਈਨ ਨੰਬਰ 1098 ਤੇ ਫ਼ੋਨ ਕਰਕੇ ਸੂਚਿਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸਾਇਟੀ ਫਾਰ ਆਲ ਰਾਊਂਡ ਡਿਵੈਲਪਮੈਂਟ ਸੰਸਥਾ ਦੁਆਰਾ ਬੱਚਿਆਂ ਦੀ ਕਿਸੇ ਵੀ ਸਮੱਸਿਆ ਸਬੰਧੀ ਸ਼ਿਕਾਇਤ ਮਿਲਣ ਤੇ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ ਜਾਂਦੀ ਹੈ ਅਤੇ ਫ਼ੋਨ ਕਰਨ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ ਦੁਆਲੇ ਬੱਚਿਆਂ ਨਾਲ ਹੋ ਰਹੇ ਕਿਸੇ ਵੀ ਗਲਤ ਵਰਤਾਰੇ ਸਬੰਧੀ ਜਾਣਕਾਰੀ ਇਸ ਨੰਬਰ ਤੇ ਬੇਝਿਜਕ ਦਿੱਤੀ ਜਾਵੇ ਤਾਂ ਜੋ ਸਾਡੀ ਇਕ ਛੋਟੀ ਜਿਹੀ ਪਹਿਲ ਨਾਲ ਕਿਸੇ ਬੱਚੇ ਦਾ ਭਵਿੱਖ ਸੁਰੱਖਿਅਤ ਰੱਖਿਆ ਜਾ ਸਕੇ।


EDITED BY : SARA YAHA | | Last Updated :7:00 pm 21  august 2018

LEAVE A REPLY

Please enter your comment!
Please enter your name here