ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

0
16

ਮਾਨਸਾ, 18 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਸਿੱਖਿਆ ਵਿਭਾਗ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਸਰਕਾਰੀ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੁੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਪ੍ਰੇਰਿਤ ਕੀਤਾ ਗਿਆ।
    ਇਸ ਦੌਰਾਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਪਦਮਨੀ ਸਿੰਗਲਾ ਦੀ ਅਗਵਾਈ ਵਿਚ ਕਰਵਾਏ ਗਏ ਲੇਖ ਮੁਕਾਬਲਿਆਂ ਵਿਚ ਨੌਵੀਂ ਅਤੇ ਦਸਵੀਂ ਦੇ 65 ਵਿਦਿਆਰਥੀਆਂ ਨੇ ਭਾਗ ਲਿਆ, ਜਿੰਨ੍ਹਾਂ ਵਿਚੋਂ ਜਸਲੀਨ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ, ਹਰਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਸਰਕਾਰੀ ਕੰਨਿਆ ਹਾਈ ਸਕੂਲ ਬਰੇਟਾ ਵਿਖੇ ਦਸਵੀਂ ਜਮਾਤ ਦੀ ਲਭਪ੍ਰੀਤ ਕੌਰ ਨੇ ਪਹਿਲਾ, ਗੁਰਪ੍ਰੀਤ ਕੋਰ ਨੇ ਦੂਜਾ ਅਤੇ ਕਮਲਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੋਹਾ ਵਿਖੇ ਦਸਵੀਂ ਕਲਾਸ ਦੀ ਸੁਖਵਿੰਦਰ ਕੌਰ ਨੇ ਪਹਿਲਾ, ਨੌਵੀਂ ਦੀ ਜਸ਼ਨਦੀਪ ਕੌਰ ਨੇ ਦੂਜਾ, ਅੱਠਵੀਂ ਦੀ ਰਾਜਵਿੰਦਰ ਕੌਰ ਨੇ ਤੀਜਾ ਸਥਾਨ ਪ਼੍ਰਾਪਤ ਕੀਤਾ। ਸਰਕਾਰੀ ਹਾਈ ਸਕੂਲ ਹੀਰਕੇ ਵਿਖੇ ਸੱਤਵੀਂ ਜਮਾਤੇ ਦੇ ਨਵਜੋਤ ਸਿੰਘ ਨੇ ਪਹਿਲਾ,ਨੌਵੀਂ ਜਮਾਤ ਦੀ ਰਮਨਦੀਪ ਕੌਰ ਨੇ ਦੂਜਾ ਅਤੇ ਛੇਵੀਂ ਜਮਾਤ ਦੇ ਗੋਲਡੀ ਨੇ ਤੀਜਾ ਸਥਾਨ ਹਾਸਲ ਕੀਤਾ।


    ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਝੰਡਾ ਕਲਾਂ, ਸਰਕਾਰੀ ਹਾਈ ਸਕੂਲ ਕਿਸ਼ਨਗੜ੍ਹ ਫਰਵਾਹੀ, ਸਰਕਾਰੀ ਸੈਕੰਡਰੀ ਸਕੂਲ ਭੈਣੀ ਬਾਘਾ, ਸਰਕਾਰੀ ਸੈਕੰਡਰੀ ਸਕੂਲ ਗੰਢੂ ਕਲਾਂ, ਸਰਕਾਰੀ ਸੈਕੰਡਰੀ ਸਕੂਲ ਰੱਲੀ, ਸਰਕਾਰੀ ਸੈਕੰਡਰੀ ਸਕੂਲ ਸੱਦੇਵਾਲਾ ਅਤੇ ਸਰਕਾਰੀ ਸੈਕੰਡਰੀ ਸਕੂਲ ਰੱਲੀ ਵਿਖੇ ਲੇਖ ਮੁਕਾਬਲੇ ਕਰਵਾਏ ਗਏ।

LEAVE A REPLY

Please enter your comment!
Please enter your name here