ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ—ਵੱਖ ਸਕੂਲਾਂ ਵਿਚ ਲੇਕ ਮੁਕਾਬਲੇ ਕਰਵਾਏ

0
7

ਮਾਨਸਾ, 25 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹੇ ਦੇ ਵੱਖ—ਵੱਖ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਦੇਸ਼ ਸਬੰਧੀ ਜਾਣਕਾਰੀ ਵਿਚ ਵਿਦਿਆਰਥੀਆਂ ਦਾ ਵਾਧਾ ਹੋ ਸਕੇ।
    ਇਸੇ ਲੜੀ ਤਹਿਤ ਅੱਜ ਸਰਕਾਰੀ ਸੈਕੰਡਰੀ ਸਕੂਲ ਆਲਮਪੁਰ ਮੰਦਰਾਂ, ਸਰਕਾਰੀ ਐਲੀਮੈਂਟਰੀ ਸਕੂਲ, ਕੋਟ ਲੱਲੂ, ਸਰਕਾਰੀ ਹਾਈ ਸਕੂਲ ਉੱਡਤ ਭਗਤ ਰਾਮ, ਸਰਕਾਰੀ ਮਿਡਲ ਸਕੂਲ ਦੂਲੋਵਾਲ, ਸਰਕਾਰੀ ਹਾਈ ਸਕੂਲ ਹਾਕਮਵਾਲਾ, ਸਰਕਾਰੀ ਸੈਕੰਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆਂ, ਸਰਕਾਰੀ ਹਾਈ ਸਕੂਲ ਮਾਖਾ, ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ, ਸਰਕਾਰੀ ਸੈਕੰਡਰੀ ਸਕੂਲ ਭੈਣੀ ਬਾਘਾ, ਸਰਕਾਰੀ ਹਾਈ ਸਕੂਲ ਘਰਾਂਗਣਾਂ ਅਤੇ ਸਰਕਾਰੀ ਹਾਈ ਸਕੂਲ ਬੋੜਾਵਾਲ ਸਕੂਲਾਂ ਵਿਖੇ ਅਧਿਆਪਕਾਂ ਦੀ ਦੇਖ—ਰੇਖ ਵਿਚ ਇਹ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ—ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ—ਵੱਖ ਪੁਜ਼ੀਸ਼ਨਾ ਹਾਸਲ ਕੀਤੀਆਂ।


LEAVE A REPLY

Please enter your comment!
Please enter your name here