

ਮਾਨਸਾ, 11 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਕੁਇੱਜ਼ ਮੁਕਾਬਲੇ ਕਰਵਾਏ, ਜਿਸ ਵਿਚ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਨੇ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਸ੍ਰੀਮਤੀ ਸੁਖਪ੍ਰੀਤ ਕੌਰ ਨੇ ਦੱਸਿਆ ਕਿ ਭਾਗ ਲੈਣ ਵਾਲਿਆਂ ‘ਚੋਂ ਵਰਗ (ੳ) ਵਿਚ ਹਰਮਨ ਕੌਰ ਸਰਕਾਰੀ ਮਿਡਲ ਸਕੂਨ ਹੀਰੇਵਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਖੁਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਨ ਗੁਰਨੇ ਕਲਾਂ ਨੇ ਦੂਜਾ ਅਤੇ ਹੁਸਨਪ੍ਰੀਤ ਕੌਰ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਵਰਗ (ਅ) ਵਿਚ ਪਰਸੰਤ ਸਿੰਘ, ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਨੇ ਪਹਿਲਾ ਸਥਾਨ, ਹਰਿੰਦਰ ਸਿੰਘ ਡੀ.ਏ.ਬੀ. ਪਬਲਿਕ ਸਕੂਲ ਮਾਨਸਾ ਨੇ ਦੂਸਰਾ ਅਤੇ ਸੋਮਾ ਸਿੰਘ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਰਗ (ੲ) ਵਿਚ ਰਜਨੀ ਮਾਤਾ ਸੁੰਦਰੀ ਕਾਲਜ ਮਾਨਸਾ ਨੇ ਪਹਿਲਾ, ਨਵਲਜੀਤ ਕੌਰ ਮਾਤਾ ਸੁੰਦਰੀ ਕਾਲਜ ਮਾਨਸਾ ਨੇ ਦੂਜਾ ਅਤੇ ਧਰਮਪ੍ਰੀਤ ਸਿੰਘ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਅਧਿਆਪਕ ਸ੍ਰੀ ਸੁਖਵਿੰਦਰ ਸਿੰਘ ਕਾਕਾ ਮਾਨ, ਸ੍ਰੀ ਗੁਰਜੰਟ ਸਿੰਘ, ਸ੍ਰੀ ਪਿਆਰਾ ਸਿੰਘ ਗੁਰਨੇ ਕਲਾਂ, ਸ੍ਰੀ ਗੁਰਮੀਤ ਸਿੰਘ ਅਤੇ ਸ੍ਰੀਮਤੀ ਲਖਵਿੰਦਰ ਕੌਰ ਮੌਜੂਦ ਸਨ।























