ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 (ਔਰਤਾਂ) 14 ਨਵੰਬਰ ਤੋਂ

0
20

ਮਾਨਸਾ, 09 ਨਵੰਬਰ( ਸਾਰਾ ਯਹਾ,ਬਲਜੀਤ ਸ਼ਰਮਾ): ਖੇਡ ਵਿਭਾਗ, ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਔਰਤਾਂ ਦੀਆਂ ਪੰਜਾਬ ਰਾਜ ਖੇਡਾਂ ਅੰਡਰ-25 14 ਨਵੰਬਰ 2019 ਤੋਂ 17 ਨਵੰਬਰ 2019 ਤੱਕ ਕਰਵਾਈਆਂ ਜਾ ਰਹੀਆਂ ਹਨ। ਜਿਸ ਦੀ ਸ਼ੁਰੂਆਤ ਸਥਾਨਕ ਬਹੁਮੰਤਵੀਂ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ 14 ਨਵੰਬਰ ਦੀ ਸ਼ਾਮ ਨੂੰ ਕੀਤੀ ਜਾਵੇਗੀ।
    ਇਸ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਮੌਕੇ ਖਿਡਾਰੀਆਂ ਦੀ ਰਿਹਾਇਸ਼, ਉਨ੍ਹਾਂ ਦੀ ਸੁਰੱਖਿਆ ਅਤੇ ਸਿਹਤ ਸੇਵਾਵਾਂ ਦਾ ਖਾਸ ਖਿਆਲ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜਿੰਨ੍ਹਾਂ ਵੱਖ-ਵੱਖ ਸਕੂਲਾਂ ਵਿਚ ਖੇਡਾਂ ਦਾ ਆਯੋਜਨ ਕੀਤਾ ਜਾਣਾ ਹੈ ਉਨ੍ਹਾਂ ਸਕੂਲ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਰਿਹਾਇਸ਼ ਅਤੇ ਸਾਫ਼ ਸਫਾਈ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਟਰਾਂਸਪੋਰਟ ਵਿਵਸਥਾ ਦਾ ਖਾਸ ਖਿਆਲ ਰੱਖਿਆ ਜਾਣਾ ਜ਼ਰੂਰੀ ਹੈ ਤਾਂ ਜੋ ਕਿਸੇ ਨੂੰ ਆਉਣ ਜਾਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।
    ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕਰਦਿਆਂ ਆਪਣਾ ਕੰਮ ਸੁਚੱਜੇ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਨ੍ਹਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
    ਇਸ ਮੌਕੇ ਐਸ.ਪੀ. ਸ੍ਰੀ ਕੁਲਦੀਪ ਸਿੰਘ ਸੋਹੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸਟ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here