*ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਛੁੱਟੀ ਦਾ ਐਲਾਨ*

0
260

ਅੰਮ੍ਰਿਤਸਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਦੱਸ ਦਈਏ ਕਿ ਅੱਜ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ-ਨਾਲ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here