

ਮਾਨਸਾ, 14 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਆਈ.ਪੀ.ਐਸ. ਅਧਿਕਾਰੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਬਤੌਰ ਐਸ.ਐਸ.ਪੀ. ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਐਸ.ਪੀ. ਮੋਗਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਟਰੈਫਿਕ ਅਤੇ ਪ੍ਰਦੂਸ਼ਨ ਦੀ ਸਮੱਸਿਆ ਨੂੰ ਨਕੇਲ ਪਾਈ ਜਾਵੇਗੀ ਅਤੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਦੀ ਜੁਆਇਨਿੰਗ ਮੌਕੇ ਐਸ.ਪੀ.(ਐਚ) ਸ੍ਰੀ ਮੇਜਰ ਸਿੰਘ, ਐਸ.ਪੀ.(ਡੀ) ਸ੍ਰੀ ਅਨਿਲ ਕੁਮਾਰ, ਡੀ.ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਕਰਨਵੀਰ ਸਿੰਘ, ਡੀ.ਐਸ.ਪੀ. (ਸਬ ਡਵੀਜ਼ਨ) ਸ੍ਰੀ ਸਿਮਰਨਜੀਤ ਸਿੰਘ ਲੰਗ, ਡੀ.ਐਸ.ਪੀ. ਸਰਦੂਲਗੜ੍ਹ ਸ੍ਰੀ ਸੰਜੀਵ ਕੁਮਾਰ ਅਤੇ ਡੀ.ਐਸ.ਪੀ ਬੁਢਲਾਡਾ ਸ੍ਰੀ ਜਸਪ੍ਰੀਤ ਸਿੰਘ ਹਾਜ਼ਰ ਸਨ।
ਨੰ
EDITED BY : SARA YAHA | | Last Updated : 8:29 pm 13 ਫ਼ਰਵਰੀ 2019






















