

ਮਾਨਸਾ 12 ਜੁਲਾਈ(ਬਲਜੀਤ ਸ਼ਰਮਾ ): ਪੀ.ਪੀ.ਐਸ. ਅਧਿਕਾਰੀ ਸ੍ਰੀ ਮਨਧੀਰ ਸਿੰਘ ਨੇ ਅੱਜ ਬਤੌਰ ਐਸ.ਐਸ.ਪੀ. ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਵਿਚ ਸੇਵਾਵਾਂ ਨਿਭਾਅ ਰਹੇ ਸਨ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਟਰੈਫਿਕ, ਪ੍ਰਦੂਸ਼ਨ ਅਤੇ ਨਸ਼ੇ ਦੀ ਸਮੱਸਿਆ ਨੂੰ ਨਕੇਲ ਪਾਈ ਜਾਵੇਗੀ ਅਤੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਦੀ ਜੁਆਇਨਿੰਗ ਮੌਕੇ ਐਸ.ਪੀ.(ਐਚ) ਡਾ. ਸਚਿਨ ਗੁਪਤਾ, ਐਸ.ਪੀ.(ਡੀ) ਸ੍ਰੀ ਨਰਿੰਦਰਪਾਲ ਸਿੰਘ, ਡੀ.ਐਸ.ਪੀ. ਮਾਨਸਾ ਸ੍ਰੀ ਕਰਨਵੀਰ ਸਿੰਘ, ਡੀ.ਐਸ.ਪੀ. ਸਰਦੂਲਗੜ੍ਹ ਸ੍ਰੀ ਸੰਜੀਵ ਕੁਮਾਰ ਅਤੇ ਡੀ.ਐਸ.ਪੀ ਬੁਢਲਾਡਾ ਸ੍ਰੀ ਰਛਪਾਲ ਸਿੰਘ ਹਾਜ਼ਰ ਸਨ।
EDITED BY : SARA YAHA | | Last Updated :5:43 pm 12 JULY 2018






















