

ਮਾਨਸਾ 24 ਨਵੰਬਰ 2025 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਸਨਾਤਨ ਧਰਮ ਸਭਾ ਮਾਨਸਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਗਮ ਨੂੰ ਸਬੰਧਿਤ ਅਯੋਜਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸਮੀਰ ਛਾਬੜਾ ਜੀ ਨੇ ਦੱਸਿਆ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾਂ ਸ਼ਤਾਬਦੀ ਦੇ ਮੁੱਖ ਸਮਾਗਮ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਸਿੰਘ ਸਭਾ ਮਾਨਸਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਦਾ ਫੁੱਲਾਂ ਦੀ ਵਰਖਾ ਕਰਕੇ, ਪੰਜ ਪਿਆਰਿਆਂ ਦਾ ਸਨਮਾਨ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਜਦ ਔਰੰਗਜ਼ੇਬ ਨੇ ਕਸ਼ਮੀਰੀ ਪੰਡਤਾਂ, ਹਿੰਦ ਦੀ ਸੰਸਕ੍ਰਿਤੀ ਨੂੰ ਖ਼ਤਮ ਕਰਨਾ ਚਾਹਿਆ ਤਾਂ ਗੁਰੂ ਸਾਹਿਬਾਨ ਨੇ ਆਪਣੀ ਤਨ ਰੂਪੀ ਚਾਦਰ ਨਾਲ ਇਸਦੀ ਲਾਜ ਰੱਖੀ ਅਤੇ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਅਸੀਂ ਹਮੇਸ਼ਾ ਗੁਰੂ ਜੀ ਦੀ ਇਸ ਸ਼ਹਾਦਤ ਨੂੰ ਹਮੇਸ਼ਾ ਪ੍ਰਣਾਮ ਕਰਦੇ ਰਹਾਂਗੇ।

ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਰੁਲਦੂ ਰਾਮ ਨੰਦਗੜ੍ਹ, ਧਰਮਪਾਲ ਚਾਂਦਪੁਰੀਆ, ਕੈਸ਼ੀਅਰ ਰਕੇਸ਼ ਗੁਪਤਾ, ਜੁਆਇੰਟ ਸੈਕਟਰੀ ਰਾਕੇਸ਼ ਬਿੱਟੂ, ਲੰਗਰ ਇੰਚਾਰਜ ਵਿਨੇਪਾਲ ਗੋਇਲ, ਸਾਬਕਾ ਸੈਕਟਰੀ ਕੰਵਲਜੀਤ ਸ਼ਰਮਾ, ਡਾਕਟਰ ਅਰਿਹੰਤ ਹਿਮਾਂਸ਼ੂ ਕੁਮਾਰ ਅੰਮ੍ਰਿਤ ਕੁਮਾਰ ਅਤੇ ਸ਼੍ਰੀ ਸਨਾਤਨ ਧਰਮ ਸਭਾ ਦੇ ਬਹੁਤ ਮੈਂਬਰ ਮੌਜੂਦ ਸਨ























