*ਸੜਕਾਂ ਦਾ ਕੀਤਾ ਉਦਘਾਟਨ/ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਡਾਕਟਰ ਵਿਜੈ ਸਿੰਗਲਾ*

0
89

ਮਾਨਸਾ, 05 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ ਵੱਖ ਪਿੰਡਾਂ ਦੀਆਂ ਸੜਕਾਂ ਦਾ ਉਦਘਾਟਨੀ ਸਮਾਰੋਹ ਕੀਤਾ ਗਿਆ। ਇਸ ਮੌਕੇ ਤੇ ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਉਦਘਾਟਨ ਕਰਦੇ ਹੋਏ ਕਿਹਾ ਕਿ 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੀ ਬਰਾਬਰ ਤਰਜੀਹੀ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ।ਇੰਨ੍ਹਾਂ ਸੜ੍ਹਕਾਂ ਦੇ ਨਿਰਮਾਣ ਨਾਲ ਆਵਾਜਾਈ ਅਤੇ ਰੋਜ਼ਾਨਾ ਆਉਣ ਜਾਣ ਦੇ ਕੰਮਾਂ ਵਿਚ ਤੇਜੀ ਆਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੀਆਂ ਲੋੜੀਂਦੀਆਂ ਲੋੜਾਂ ਪੂਰੀਆਂ ਕਰਨ ਲਈ ਹੋਰ ਗਰਾਂਟਾ ਜਾਰੀ ਕੀਤੀਆਂ ਜਾਣਗੀਆਂ।ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਹਰਚੰਦ ਸਿੰਘ ਬਰਸ਼ਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੇ ਯਤਨਾਂ ਸਦਕਾ ਪਿੰਡ ਮਾਨਬੀਬੜੀਆਂ ਤੋਂ ਲੈ ਕੇ ਖੋਖਰ ਤੱਕ , ਭੈਣੀ ਬਾਘਾ ਤੋਂ ਲੈ ਕੇ ਬੁਰਜ਼ ਹਰੀ ਤੱਕ ਸੜਕ ਬਣ ਕੇ ਤਿਆਰ ਹੋ ਚੁੱਕੀ ਹੈ। ਖ਼ਿਆਲਾ ਕਲਾਂ ਮੇਨ ਰੋਡ ਤੋਂ ਲੈ ਕੇ ਭੂਪਾਲ ਰੋਡ ਤੱਕ ਆਰ.ਸੀ.ਸੀ. ਰੋਡ ਜੋ ਕਿ 1 ਕਰੋਡ਼ 69 ਲੱਖ ਦੀ ਲਾਗਤ ਨਾਲ ਬਣਕੇ ਬਿਲਕੁੱਲ ਤਿਆਰ ਹੋ ਗਈ ਹੈ ਦਾ ਉਦਘਾਟਨ ਕੀਤਾ। 

ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਹਲਕੇ ਵਿੱਚ ਰਹਿੰਦੀਆਂ ਸੜਕਾਂ ਜੋ ਬਣਨ ਯੋਗ ਹਨ ਬਹੁਤ ਜਲਦ ਬਣਨੀਆਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ | ਸਰਕਾਰ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਚਾਹੇ ਉਹ ਪਾਣੀਆਂ ਦਾ ਮਸਲਾ ਹੋਵੇ, ਚਾਹੇ ਸਿੱਖਿਆ, ਸਿਹਤ ਅਤੇ ਨੌਕਰੀਆਂ ਦਾ, ਸਰਕਾਰ ਵੱਲੋਂ ਹਰ ਖੇਤਰ ਵਿਚ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਕੰਮ ਦੀ ਪ੍ਰਕਿਰਿਆ ਨੂੰ ਸਮਾਂ ਲੱਗਦਾ ਹੈ ਪਰ ਇਹ ਨਹੀਂ ਕਿ ਕੋਸ਼ਿਸ਼ ਕਰਨ ‘ਤੇ ਵੀ ਕੋਈ ਕੰਮ ਅਸੰਭਵ ਹੋ ਜਾਏ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਬਿਹਤਰੀ ਲਈ ਭਵਿੱਖ ਵਿਚ ਲੋਕਾਂ ਦੀ ਰਾਇ ਨਾਲ ਹੋਰ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਤੇ ਸਬੰਧਿਤ ਅਧਿਕਾਰੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਇੰਜੀਨੀਅਰ ਵਿਪਨ ਕੁਮਾਰ ਖੰਨਾ, ਰਮੇਸ਼ ਕੁਮਾਰ ਸਾਬਕਾ ਸਰਪੰਚ ਖਿਆਲਾ, ਅਵਤਾਰ ਸਿੰਘ ਮਲਕਪੁਰ ਖਿਆਲਾ, ਸੰਦੀਪ ਸਿੰਘ ਖਿਆਲਾ ਖੁਰਦ, ਰਾਜਪ੍ਰੀਤ ਕੌਰ ਖਿਆਲਾ ਕਲਾਂ, ਸਮੂਹ ਗ੍ਰਾਂਮ ਪੰਚਾਇਤ ਅਤੇ ਨਗਰ ਨਿਵਾਸੀ ਖਿਆਲਾ ਹਾਜ਼ਰ ਸਨ। 

NO COMMENTS