

ਬਰਨਾਲਾ, 7 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਬੇਸਬਾਲ ਅੰਡਰ 19 ਸਾਲ (ਲੜਕੀਆਂ) ਵਿੱਚ ਅੱਜ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੂਸਰੇ ਦਿਨ ਕਰਵਾਏ ਗਏ ਲੀਗ ਮੈਚਾਂ ਵਿੱਚੋਂ ਲੁਧਿਆਣਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਜਲੰਧਰ ਨੇ ਪਟਿਆਲਾ, ਸੰਗਰੂਰ ਨੇ ਬਠਿੰਡਾ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੋਟਲਾ, ਪਟਿਆਲਾ ਨੇ ਮਾਨਸਾ, ਸ੍ਰੀ ਮੁਕਤਸਰ ਸਾਹਿਬ ਨੇ ਬਠਿੰਡਾ ਨੁੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਕੁਆਰਟਰ ਫਾਈਨਲ ਮੈਚ ਸੰਗਰੂਰ ਤੇ ਸ੍ਰੀ ਅੰਮ੍ਰਿਤਸਰ ਸਾਹਿਬ, ਲੁਧਿਆਣਾ ਤੇ ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਤੇ ਫਿਰੋਜ਼ਪੁਰ, ਜਲੰਧਰ ਤੇ ਮੋਗਾ ਵਿਚਕਾਰ ਖੇਡੇ ਜਾਣਗੇ। ਇਸ ਮੌਕੇ ਹਰਭਜਨ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ, ਵਿਕਾਸ ਗੋਇਲ, ਗੁਰਚਰਨ ਬੇਦੀ, ਅੰਮ੍ਰਿਤਪਾਲ ਸਿੰਘ, ਗੁਰਵੀਰ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਰੁਪਿੰਦਰ ਕੌਰ, ਹਰਜੀਤ ਸਿੰਘ, ਲਖਵਿੰਦਰ ਸਿੰਘ, ਦਲਜੀਤ ਕੌਰ, ਪਰਮਜੀਤ ਕੌਰ, ਅਰਸ਼ਦੀਪ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰ ਮੌਜੂਦ ਸਨ।























