*ਸੰਜੀਵ ਪਿੰਕਾ ਬਣੇ ਅੱਗਰਵਾਲ ਸਭਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ*

0
37

ਮਾਨਸਾ, 11 ਸਤੰਬਰ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅੱਗਰਵਾਲ ਸਭਾ ਮਾਨਸਾ ਦੀ ਪਿਛਲੇ ਦਿਨੀਂ ਹੋਈ ਜਰਨਲ ਹਾਊਸ ਦੀ ਮੀਟਿੰਗ ਵਿੱਚ ਪ੍ਰਸ਼ੋਤਮ ਬਾਂਸਲ ਨੂੰ ਮੁੜ ਤੋਂ ਸਭਾ ਦਾ ਪ੍ਰਧਾਨ ਚੁਣਿਆ ਗਿਆ ਸੀ ਅਤੇ ਸਭਾ ਦੀ ਕਾਰਜਕਾਰਨੀ ਬਣਾਉਣ ਦੇ ਅਖਤਿਆਰ ਹਾਊਸ ਵੱਲੋਂ ਦਿੱਤੇ ਗਏ ਸਨ। ਇਹਨਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਹਨਾਂ ਅੱਗਰਵਾਲ ਸਭਾ ਦੀ ਕਾਰਜਕਾਰਨੀ ਦਾ ਪੁਨਰ ਗਠਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁੜ ਤੋਂ ਵਿੱਤ ਸਕੱਤਰ ਬਣਾਏ ਗਏ ਮਾਸਟਰ ਤੀਰਥ ਸਿੰਘ ਮਿੱਤਲ ਨੇ ਦੱਸਿਆ ਕਿ ਸੰਜੀਵ ਸਿੰਗਲਾ ਪਿੰਕਾ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਵਧੀਆ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਕਾਰਜਕਾਰਨੀ ਵਿੱਚ ਬਹੁਤ ਅਹਿਮ ਸੀਨੀਅਰ ਮੀਤ ਪ੍ਰਧਾਨ ਦੀ ਜ਼ਿਮੇਵਾਰੀ ਦਿੱਤੀ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਕਿਹਾ ਕਿ ਸੰਜੀਵ ਪਿੰਕਾ ਨੇ ਖੂਨਦਾਨ, ਨੇਤਰਦਾਨ ਅਤੇ ਸ਼ਰੀਰਦਾਨ ਦੀ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ ਵਿੱਚ ਵੱਡੀ ਭੂਮਿਕਾ ਅਦਾ ਕੀਤੀ ਹੈ। ਅਜਿਹੇ ਵਿਅਕਤੀ ਨੂੰ ਅੱਗਰਵਾਲ ਸਭਾ ਮਾਨਸਾ ਵੱਲੋਂ ਸਭਾ ਦਾ ਸੀਨੀਅਰ ਵਾਈਸ ਪ੍ਰਧਾਨ  ਨਿਯੁਕਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਮੌਕੇ ਅੱਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਨੇ ਦੱਸਿਆ ਕਿ ਅਗਰਵਾਲ ਸਭਾ ਪ੍ਰਧਾਨ ਪ੍ਰਸ਼ੋਤਮ ਬਾਂਸਲ ਦੀ ਅਗਵਾਈ ਹੇਠ ਹਰੇਕ ਲੋੜਵੰਦ ਵਿਅਕਤੀ ਦੀ ਹਰ ਸੰਭਵ ਸਹਾਇਤਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅੱਗਰਵਾਲ ਸਮਾਜ ਦੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ ਅਤੇ ਲੋੜਵੰਦ ਮਰੀਜ਼ਾਂ ਦੀਆਂ ਦਵਾਈਆਂ ਆਦਿ ਦਾ ਖਰਚਾ ਅੱਗਰਵਾਲ ਸਭਾ ਵੱਲੋ ਕੀਤਾ ਜਾਂਦਾ ਹੈ। ਇਸ ਮੌਕੇ ਸਭਾ ਦੇ ਪ੍ਰਧਾਨ ਸਮੇਤ ਮੈਂਬਰਾਂ ਦਾ ਇਸ ਜ਼ਿਮੇਵਾਰੀ ਦੇਣ ਲਈ ਧੰਨਵਾਦ ਕਰਦਿਆਂ ਸੰਜੀਵ ਪਿੰਕਾ ਨੇ ਕਿਹਾ ਕਿ ਉਹ ਇਸ ਜ਼ਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਭਾ ਦੇ ਕੰਮਾਂ ਲਈ ਸਮਰਪਿਤ ਰਹਿਣਗੇ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਵਿਨੋਦ ਭੰਮਾਂ, ਰਜੇਸ਼ ਪੰਧੇਰ, ਵਿਸ਼ਾਲ ਜੈਨ ਗੋਲਡੀ, ਬਿੰਦਰਪਾਲ ਗਰਗ, ਰਮੇਸ਼ ਜਿੰਦਲ, ਅਮਰਨਾਥ ਗਰਗ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here