*ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ 31 ਅਗਸਤ ਤੱਕ ਬੰਦ ਰਹਿਣਗੇ ਆਂਗਣਵਾੜੀ ਕੇਂਦਰ*

0
7

ਮਾਨਸਾ, 28 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਅਨੁਸਾਰ  ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ 31 ਅਗਸਤ, 2025 ਤੱਕ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਂਗਣਵਾੜੀ ਸੈਂਟਰ ਬੰਦ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਉਨ੍ਹਾਂ ਦੇ ਘਰ ਵਿਖੇ ਹੀ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here