

ਮਾਨਸਾ 4 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪਿਛਲੇ ਦਿਨੀ ਹੋਈ ਬੇਤਹਾਸ਼ਾ ਬਾਰਸ਼ ਅਤੇ ਹੜਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਅਤੇ ਖੇਤੀ ਸਬੰਧੀ ਆ ਰਹੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ ਮੰਗਾਂ ਸਬੰਧੀ ਚਰਚਾ ਕਰਦਿਆਂ ਮੌਜੂਦ ਆਗੂਆਂ ਨੇ ਜਾਣਕਾਰੀ ਦਿੰਦਿਆਂ ਮੰਗ ਕੀਤੀ ਕਿ ਡੀਏਪੀ ਅਤੇ ਯੂਰੀਆ ਖਾਦ ਦੀ ਸਪਲਾਈ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਬੇਲੋੜੀਆਂ ਖਾਦਾਂ ਦਵਾਈਆਂ ਜ਼ਬਰੀ ਮੜਨੀਆਂ ਬੰਦ ਕਰਵਾਈਆਂ ਜਾਣ ਬੇਤਹਾਸ਼ਾ ਹੋਈ ਬਾਰਸ਼ ਅਤੇ ਹੜਾਂ ਵਿੱਚ ਹੋਈਆਂ 59 ਮੌਤਾਂ, ਪਸ਼ੂ ਧਨ ਦੇ ਹੋਏ ਨੁਕਸਾਨ ਅਤੇ ਵਾਹਕ ਜ਼ਮੀਨਾਂ ਅਤੇ ਤਬਾਹ ਹੋਈਆਂ ਫਸਲਾਂ ਅਤੇ ਹਲਦੀ ਅਤੇ ਬੌਨਾ ਰੋਗ ਨਾਲ ਘਟੇ ਝਾੜ , ਪਰਾਲੀ ਦੇ ਪ੍ਰਬੰਧ ਲੋੜੀਂਦੀ ਮਸੀਨਰੀ , ਬਣੇ ਕੇਸ਼ ਖ਼ਾਰਜ ਕਰਨ, ਕੇਂਦਰ ਅਤੇ ਪੰਜਾਬ ਹੜਾਂ ਨੂੰ ਰੋਕਣ ਦੇ ਪੱਕੇ ਹੱਲ ਕਰਨ ਸਬੰਧੀ ਅਗਸਤ ਅਤੇ ਸਤੰਬਰ 2025 ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਲੱਗਭੱਗ 59 ਇਨਸਾਨਾਂ ਦੀ ਜਾਨ ਚਲੀ ਗਈ,ਘਰ ਢਹਿ ਗਏ, ਪਸ਼ੂ ਰੁੜ੍ਹ ਗਏ, ਜ਼ਮੀਨਾਂ ਦਰਿਆ ਖੁਰਦ ਬੁਰਦ ਹੋ ਗਈਆਂ, ਖੇਤਾਂ ਵਿੱਚ ਗਾਰ ਭਰ ਗਈ ਬਿਜਲੀ ਸੋਧ ਬਿੱਲ 2025 ਦੀ ਤਜਵੀਜ਼ ਨੂੰ ਰੱਦ ਕਰਨ ਲਈ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਨੂੰ ਲਿਖਿਆ ਜਾਵੇ। ਹਲਦੀ ਰੋਗ ਅਤੇ ਮਧਰਾ/ ਬੌਨਾ ਰੋਗ ਕਾਰਨ ਝੋਨੇ ਦੇ ਘਟੇ ਹੋਏ ਝਾੜ ਦੀ ਪੂਰਤੀ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ । ਇਸ ਲਈ ਕਿਸਾਨਾਂ ਨੂੰ 200/- ਰੁਪਏ ਪ੍ਰਤੀ ਕੁਇੰਟਲ ਜਾਂ 7,000/- ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਦਿੱਤੀ ਜਾਵੇ। ਇਸ ਦੀ ਅਣਹੋਂਦ ਕਾਰਨ ਮਜ਼ਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੀਤੀ ਜਾਣ ਵਾਲੀ

ਡੀਏਪੀ ਅਤੇ ਯੂਰੀਆ ਖਾਦ ਦੀ ਸਪਲਾਈ ਸਮੇਂ ਸਿਰ ਯਕੀਨੀ ਅਤੇ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜਬਰਦਸਤੀ ਮੜ੍ਹਨੀਆਂ ਬੰਦ ਕੀਤੀਆਂ ਜਾਣ । ਝੋਨੇ ਵਿੱਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ ਅਤੇ ਬੇਲੋੜੀ ਕਾਟ ਅਤੇ ਲੁੱਟ ਬੰਦ ਕੀਤੀ ਜਾਵੇ । ਗੰਨਾ ਕਿਸਾਨਾਂ ਦੇ ਮਿਲਾਂ ਵੱਲ 109 ਕਰੋੜ ਰੁਪਏ ਚੋ ਰਹਿੰਦੀ ਰਾਸ਼ੀ ਦਾ ਭੁਗਤਾਨ ਅਤੇ ਭਾਅ ਵਿੱਚ ਵਾਧਾ ,
ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਵੱਲੋਂ ਰਾਮ ਸਿੰਘ ਭੈਣੀ, ਮਹਿੰਦਰ ਸਿੰਘ ਭੈਣੀ ਬਾਘਾ, ਅਮਰੀਕ ਸਿੰਘ ਫਫੜੇ, ਬੋਘ ਸਿੰਘ, ਕਰਨੈਲ ਸਿੰਘ ਮਾਨਸਾ, ਰੂਪ ਸਿੰਘ ਢਿੱਲੋਂ, ਨਿਰਮਲ ਸਿੰਘ ਸਿੰਘ ਝੰਡੂਕੇ , ਧੰਨਾ ਮੱਲ ਗੋਇਲ, ਪਰਮਜੀਤ ਸਿੰਘ ਗਾਗੋਵਾਲ, ਭਜਨ ਸਿੰਘ ਘੁੰਮਣ, ਸੱਤਪਾਲ ਬਰੇ, ਦਿਲਬਾਗ ਸਿੰਘ ਗੱਗੀ ਆਦਿ ਆਗੂ ਹਾਜਰ ਸਨ






















