*ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਠ ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦਿੱਤਾ ਜਾਵੇਗਾ ਮੰਗ ਪੱਤਰ – ਆਗੂ*

0
41

ਮਾਨਸਾ 5 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸੰਯੁਕਤ ਕਿਸਾਨ ਮੋਰਚੇ ਜ਼ਿਲ੍ਹਾ ਮਾਨਸਾ ਦੀ ਵਿਸ਼ੇਸ਼ ਮੀਟਿੰਗ ਭਾਈ ਬਹਿਲੋ ਸਾਹਿਬ ਗੁਰੂਦੁਆਰਾ ਸਾਹਿਬ ਫਫੜੇ ਭਾਈਕੇ ਸਾਹਿਬ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਆਮਰੀਕ ਸਿੰਘ ਫਫੜੇ ਅਤੇ ਬੀ ਕੇ ਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ ਵੱਲੋਂ ਕੀਤੀ ਗਈ ਮੀਟਿੰਗ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਪਿਛਲੇ ਦਿਨੀਂ ਹੜ੍ਹਾਂ ਅਤੇ ਬਾਰਸ਼ਾਂ ਦੀ ਬਹੁਤਾਤ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਦੀ ਭਰਪਾਈ ਅਤੇ ਲਈ ਰਾਹਤ ਕਾਰਜਾਂ ਵਿੱਚ ਸਮੂਹ ਸੰਗਠੂਨਾਂਂ , ਨੌਜਵਾਨਾਂ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ ਲੋਕਾਂ ਵੱਲੋਂ ਕੀਤਾ ਗਿਆ ਜਿਨ੍ਹਾਂ ਦਾ ਮੋਰਚੇ ਵੱਲੋਂ ਧੰਨਵਾਦ ਵੀ ਕੀਤਾ ਗਿਆ ਅਤੇ ਹਾਲਤ ਸੁਖਾਵੇਂ ਹੋਣ ਤੱਕ ਰਾਹਤ ਕਾਰਜਾਂ ਯੋਗਦਾਨ ਦੇਣ ਦੀ ਅਪੀਲ ਕਰਦਿਆਂ ਖੇਤਾਂ ਦੀ ਸਾਫ਼ ਸਫ਼ਾਈ, ਖਾਦ ਅਤੇ ਬੀਜ ਆਦਿ ਸਾਡੇ ਲਈ ਅਤਿ ਜ਼ਰੂਰੀ ਕਾਰਜ ਹਨ ਜਿਨ੍ਹਾਂ ਦੀ ਭਰਪਾਈ ਲਈ ਤਨਦੇਹੀ ਨਾਲ ਉਪਰਾਲੇ ਕਰਨ ਦੀ ਵੱਡੀ ਜ਼ਰੂਰਤ ਹੈ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਦੀ ਰਿਪੋਰਟ ਅਤੇ ਸੁਝਾਅ ਦਿੰਦਿਆਂ ਕਿਹਾ ਕਿ 8 ਅਕਤੂਬਰ ਨੂੰ ਹੜਾਂ ਵਿੱਚ ਹੋਏ ਜਾਨੀ ਤੇ ਮਾਲੀ ਨੁਕਸਾਨ, ਮੁੜ ਵਸੇਬੇ ਅਤੇ ਪੰਜਾਬ ਨੂੰ ਮੁੜ ਲੀਹ ਤੇ ਲਿਆਉਣ ਸਬੰਧੀ ਜ਼ਿਲ੍ਹਾ ਹੈਡਕੁਆਰਟਰਾਂ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਜ਼ਿਲ੍ਹਾ ਹੈਡਕੁਆਰਟਰਾਂ ਤੇ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਜਾਵੇਗਾ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕਰਦਿਆਂ ਜਿਲਾ ਕਚਿਹਰੀ ਮਾਨਸਾ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਸੱਤ ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਮੋਰਚੇ ਦੀ ਹੋਣ ਵਾਲੀ ਮੀਟਿੰਗ ਵਿੱਚ ਜੋ ਦਿਸ਼ਾ ਨਿਰਦੇਸ਼ਾਂ 26 ਨਵੰਬਰ ਅਤੇ ਪ੍ਰੋਗਰਾਮਾਂ ਸਬੰਧੀ ਆਉਣਗੇ ਉਤੇ ਪਹਿਰਾ ਦੇਣ ਦੀ ਅਪੀਲ ਕੀਤੀ ਅਤੇ ਅੱਠ ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਰਟਰ ਤੇ ਜੋਸ਼ੋ ਖਰੋਸ਼ ਨਾਲ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਤਾਂ ਜ਼ੋ ਹੱਕੀ ਅਤੇ ਜਾਇਜ ਮੰਗਾਂ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਸੌਂਪਿਆ ਜਾਵੇ ਇਸ ਸਮੇਂ ਬੀ ਕੇ ਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭੀਖੀ ਅਤੇ ਜ਼ਿਲ੍ਹਾ ਪ੍ਰਧਾਨ ਰਾਮ ਫਲ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਬੱਲਮ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ, ਬੀਕੇਯੂ ਕਾਦੀਆਂ ਦੇ ਕੁਲਦੀਪ ਸਿੰਘ ਚੱਕ ਭਾਈ ਕੇ, ਕੁਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋਂ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਡਾ.ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਸਕੱਤਰ ਡਾ.ਸਿਮਰਜੀਤ ਸਿੰਘ, ਬੀਕੇਯੂ ਡਕੌਂਦਾ ਧਨੇਰ ਦੇ ਦਰਸਨ ਸਿੰਘ ਗੁਰਨੇ, ਬੀ ਕੇ ਯੂ ਮਾਲਵਾ ਦੇ ਸੁੱਚਾ ਸਿੰਘ ਮਾਲਕੋ ਆਦਿ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਅੱਠ ਤਾਰੀਖ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਤਨਦੇਹੀ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here