*ਸੰਯੁਕਤ ਡਾਇਰੈਕਟਰ ਵੱਲੋਂ ਗ਼ੈਰ ਖੇਤੀਬਾੜੀ ਗਤੀਵਿਧੀਆਂ ਵਿੱਚ ਖਾਦਾਂ ਦੀ ਵਰਤੋਂ ਨੂੰ ਰੋਕਣ ਲਈ ਛਾਪੇਮਾਰੀ*

0
1115

ਮਾਨਸਾ, 22 ਜੁਲਾਈ  (ਸਾਰਾ ਯਹਾਂ/ਮੁੱਖ ਸੰਪਾਦਕ): ਖੇਤੀਬਾੜੀ ਮੰਤਰੀ ਪੰਜਾਬ, ਸ਼੍ਰ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ਼੍ਰ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ), ਪੰਜਾਬ ਡਾ. ਗੁਰਮੇਲ ਸਿੰਘ ਦੀ ਅਗਵਾਈ ਵਾਲੀ ਰਾਜ ਪੱਧਰੀ ਟੀਮ ਵੱਲੋਂ ਜਿ਼ਲ੍ਹਾ ਪੱਧਰੀ ਟੀਮ ਸਮੇਤ ਗ਼ੈਰ ਖੇਤੀਬਾੜੀ ਗਤੀਵਿਧੀਆਂ ਵਿਚ ਖਾਦਾਂ ਦੀ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ ਵੱਖ ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਵੀ ਮੌਜੂਦ ਸਨ।
ਇਸ ਮੌਕੇ ਡਾ. ਗੁਰਮੇਲ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ), ਪੰਜਾਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਯੂਰੀਆ ਖਾਦ ਦੀ ਵਿਕਰੀ ਵਿੱਚ ਕਾਫੀ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਦਾ ਕਾਰਨ ਕਾਲਾਬਾਜ਼ਾਰੀ, ਜਮ੍ਹਾਂ ਖੋਰੀ ਅਤੇ ਯੂਰੀਆ ਖਾਦ ਦਾ ਖੇਤੀ ਤੋਂ ਇਲਾਵਾ ਹੋਰ ਉਦਯੋਗਾਂ ਲਈ ਵਰਤਿਆਂ ਜਾਣਾ ਆਦਿ ਹੋ ਸਕਦਾ ਹੈ, ਜਿਸ ਨੂੰ ਰੋਕਣ ਲਈ ਜਿ਼ਲ੍ਹਾ ਮਾਨਸਾ ਵਿੱਚ ਵੱਖ—ਵੱਖ ਥਾਵਾਂ ਜਿਵੇਂ ਕਿ ਸਾਬਣ ਫੈਕਟਰੀਆਂ, ਫੀਡ ਫੈਕਟਰੀਆਂ, ਖਾਦ ਵਿਕਰੇਤਾਵਾਂ ਦੇ ਗੋਦਾਮਾਂ ਅਤੇ ਰੇਲ ਗੱਡੀਆਂ ਦੇ ਰੇਕ ਪੁਆਇੰਟ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਦੌਰਾਨ ਡਾ. ਹਰਪ੍ਰੀਤ ਪਾਲ  ਕੌਰ ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ ਯੂਰੀਆ ਖਾਦ ਕਾਲਾਬਾਜ਼ਾਰੀ ਅਤੇ ਜਮ੍ਹਾਂ ਖੋਰੀ ਨੂੰ ਰੋਕਣ ਲਈ ਪੰਜ ਟੀਮਾਂ ਨਿਰੰਤਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜਿ਼ਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਯੂਰੀਆਂ ਖਾਦ ਦੀ ਕਿਲੱਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਜੇਕਰ ਕਿਸਾਨ ਵੀਰਾਂ ਦੇ ਧਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਜਮ੍ਹਾਖੋਰੀ ਦੀ ਘਟਨਾ ਆਉਂਦੀ ਹੈ ਤਾਂ ਇਸ ਦੀ ਸੂਚਨਾ ਵਿਭਾਗ ਨੂੰ ਜਰੂਰ ਦਿੱਤੀ ਜਾਵੇ।
ਇਸ ਮੌਕੇ ਡਾ. ਹਰਬੰਸ ਸਿੰਘ ਸਿੱਧੂ, ਜਿ਼ਲ੍ਹਾ ਸਿਖਲਾਈ ਅਫ਼ਸਰ ਮਾਨਸਾ, ਡਾ. ਗਿਰਜੇਸ਼ ਭਾਰਗਵ, ਮੁੱਖ ਖਾਦ ਅਫ਼ਸਰ, ਮੋਹਾਲੀ ਤੋਂ ਇਲਾਵਾ ਮਿਸ. ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਗੁਰਵੀਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ, ਡਾ. ਜਰਮਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਬੁਢਲਾਡਾ ਮੋਜੂਦ ਸਨ।

LEAVE A REPLY

Please enter your comment!
Please enter your name here