

ਮਾਨਸਾ, 16 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਮਾਨਸਾ ਜਿਲ੍ਹੇ ਦੇ ਵਾਸੀਆਂ ਨੂੰ ਤੀਰਥ ਯਾਤਰਾ ਕਰਵਾਉਣ ਦੀ ਵੱਡੀ ਜਿੰਮੇਵਾਰੀ ਵਿਰਾਸਤ ਸੇਵਾ ਸੰਗਠਨ ਪੰਜਾਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਮੈਂ ਇਸ ਲਈ ਸਮੂਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਡਾਕਟਰ ਵਿਜੈ, ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਡਾ ਭਰਪੂਰ ਸਿੰਘ ਅਤੇ ਠੇਕੇਦਾਰ ਸ਼ਿੰਗਾਰਾ ਖਾਨ ਜਵਾਹਰਕੇ ਨੂੰ ਹਲਕਾ ਸਰਦੂਲਗੜ੍ਹ ਇੰਚਾਰਜ ਲਗਾ ਕੇ ਮਾਨਸਾ ਨੂੰ ਮਾਣ ਬਖਸ਼ਿਆ ਹੈ ‘ਤੇ ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਵਧਾਈਆਂ ਵੀ ਦਿੰਦਾ ਹਾਂ, ਮੈਂ ਆਸ ਕਰਦਾ ਹਾਂ ਕਿ ਪਾਰਟੀ ਲਈ ਹਮੇਸ਼ਾ ਆਪਣਾਂ ਯੋਗਦਾਨ ਪਾਉਂਦੇ ਰਹਿਣਗੇ।
ਮੇਰੀ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਪਾਰਟੀ ਦੀ ਸਹਿਮਤੀ ਤੇ ਭਰੋਸੇ ਦੇ ਆਧਾਰ ‘ਤੇ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਵਿਰਾਸਤ ਸੇਵਾ ਸੰਗਠਨ ਦੇ ਮਾਧਿਅਮ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਾਂਗਾ।























