ਹਰਸਿਮਰਤ ਬਾਦਲ ਦੀ ਆਈ ਕੋਰੋਨਾ ਰਿਪੋਰਟ, PGI ‘ਚੋਂ ਡਿਸਚਾਰਜ

0
64

NEW DELHI, INDIA - JULY 1: Shiromani Akali Dal (SAD) President Sukhbir Singh Badal with Minister of Food Processing Harsimrat Kaur Badal arrives to attend the first budget session of the 17th Lok Sabha, at Parliament House on July 1, 2019 in New Delhi, India. (Photo by Raj K Raj/Hindustan Times via Getty Images)

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਮਗਰੋਂ ਸ਼ਨੀਵਾਰ ਸ਼ਾਮ ਨੂੰ PGI ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਸੀ। ਇਸ ਮਗਰੋਂ ਦੇਰ ਰਾਤ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। PGI ਚੰਡੀਗੜ੍ਹ ਮੁਤਾਬਕ ਹਰਸਿਮਰਤ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਨਵੇਂ ਖੇਤੀ ਕਾਨੂੰਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਉਸ ਨੇ ਸਤੰਬਰ ਵਿੱਚ ਮੋਦੀ ਸਰਕਾਰ ਵਿੱਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸੀ ਪਰ ਉਸ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਾਪਸ ਲੈਣ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

NO COMMENTS