

ਬੁਢਲਾਡਾ 23 ਸਤੰਬਰ (ਸਾਰਾ ਯਹਾਂ/ਅਮਨ ਮਹਿਤਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਇਸੇ ਲੜੀ ਤਹਿਤ ਮਾਨਸਾ ਜ਼ਿਲ੍ਹੇ ਵਿਚ ਹਰਿੰਦਰ ਸਿੰਘ ਸਾਹਨੀ ਅਤੇ ਦਿਲਰਾਜ ਸਿੰਘ ਰਾਜੂ ਨੂੰ ਸ੍ਰੋਮਣੀ ਅਕਾਲੀ ਦਲ ਮਾਨਸਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਨਵ ਨਿਯੁਕਤ ਸ਼੍ਰੋਮਣੀ ਅਕਾਲੀ ਦਲ ਮਾਨਸਾ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਤੌਰ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਕੀਤੇ ਜਾਣ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ, , ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ ਹਾਕਮਵਾਲਾ, ਬਲਵਿੰਦਰ ਸਿੰਘ ਪਟਵਾਰੀ, ਆਦਿ ਦਾ ਤਹਿ ਦਿਲੋਂ ਧੰਨਵਾਦ ਕੀਤਾ, ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਕੁਰਬਾਣੀ ਅਤੇ ਸੰਘਰਸ਼ਸ਼ੀਲ ਵਿਰਾਸਤ ਵਾਲੀ ਪਾਰਟੀ ਹੈ। ਇਸ ਜੱਥੇਬੰਦੀ ਰਾਹੀਂ ਘਰ ਘਰ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਜੱਥੇਬੰਦੀ ਨੂੰ ਇਕਜੁੱਟ ਹੋ ਕੇ ਜੱਥੇਬੰਦੀ ਨੂੰ ਮਜਬੂਤ ਕਰਨ ਲਈ ਹਲਕੇ ਦਾ ਇੱਕ ਇਕ ਵਰਕਰ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰ. ਪ੍ਰਕਾਸ਼ ਸਿੰਘ ਦੀ ਸਰਕਾਰ ਮੌਕੇ ਪੰਜਾਬ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ, ਸ਼ਹਿਰਾਂ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕੀਤਾ ਗਿਆ। ਓਵਰ ਬ੍ਰਿਜ, ਨਹਿਰਾਂ, ਖਾਲ, ਮੋਟਰ ਕੁਨੈਕਸ਼ਨ, ਆਟਾ ਦਾਲ ਸਕੀਮ, ਪੀਣ ਵਾਲੇ ਪਾਣੀ ਲਈ ਆਰ.ਓ., ਸ਼ਗਨ ਸਕੀਮ ਤੋਂ ਇਲਾਵਾ ਅਨੇਕਾਂ ਸਕੀਮਾਂ ਰਾਹੀਂ ਲਾਭ ਪਾਤਰੀਆਂ ਨੂੰ ਸਿੱਧਾ ਲਾਭ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਰਿੰਦਰ ਸਿੰਘ ਸਾਹਨੀ ਅਤੇ ਦਿਲਰਾਜ ਸਿੰਘ ਰਾਜੂ ਨੂੰ ਸ਼੍ਰੋਮਣੀ ਅਕਾਲੀ ਦਲ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਹਲਕਾ ਬੁਢਲਾਡਾ ਦੇ ਯੂਥ ਅਕਾਲੀ ਆਗੂ ਤਨਜੋਤ ਸਿੰਘ ਸਾਹਨੀ, ਬੱਲਮ ਸਿੰਘ ਕਲੀਪੁਰ, ਸ਼ਾਮ ਲਾਲ ਧਲੇਵਾ, ਅਮਰਜੀਤ ਸਿੰਘ ਕੁਲਾਣਾ, ਰਘਵੀਰ ਚਹਿਲ, ਸੁਖਵਿੰਦਰ ਸਿੰਘ ਮਨੀ, ਗੁਰਵਿੰਦਰ ਸਿੰਘ ਸੋਨੂੰ ਨੇ ਖੁਸ਼ੀ ਪ੍ਰਗਟ ਕਰਦਿਆਂ ਵਧਾਈ ਦਿੱਤੀ।























