*ਹਰੀਸ਼ ਰਾਵਤ ਨੇ ਮੰਗੀ ਪੰਜਾਬ ਤੋਂ ਛੁੱਟੀ, ਬੋਲੇ, ਕੈਪਟਨ ਦੇ ਜਾਣ ਨਾਲ ਕੋਈ ਫਰਕ ਨਹੀਂ ਪੈਣਾ*

0
45

Punjab Congress: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਮਗਰੋਂ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਉਹ ਕੁਝ ਮਹੀਨਿਆਂ ਬਾਅਦ ਆਪਣੇ ਗ੍ਰਹਿ ਰਾਜ ਉੱਤਰਾਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਧਿਆਨ ਕੇਂਦਰਤ ਕਰਨਾ ਚਾਹੁੰਦੇ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਰਾਵਤ ਨੇ ਬੁੱਧਵਾਰ ਸਵੇਰੇ ਮੁਲਾਕਾਤ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੀ ਇੱਛਾ ਬਾਰੇ ਦੱਸਿਆ ਹੈ।

LEAVE A REPLY

Please enter your comment!
Please enter your name here