*ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਮਾਨਸਾ ਵਿਖੇ ਜਾਗਰੂਕਤਾ ਅਭਿਆਨ ਚਲਾਇਆ*

0
54

ਮਾਨਸਾ 31 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ) 
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਡਾ. ਕੰਵਲਪ੍ਰੀਤ ਕੌਰ ਬਰਾੜ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਮਾਨਸਾ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਅਤੇ ਘਰਾਂ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਐਕਟੀਵਿਟੀਜ਼ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਲਾਰਵਾ ਮਿਲਣ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ l
          ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ‘ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਫੈਲ ਸਕਦੀਆਂ ਹਨ। ਇਸ ਨੂੰ ਰੋਕਣ ਲਈ ਇਮਾਰਤਾਂ/ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ, ਕੂਲਰਾਂ ਦੇ ਪਾਣੀ,ਕਬਾੜ ਦੀਆਂ ਦੁਕਾਨਾਂ ‘ਤੇ ਪਏ ਕਬਾੜ ਆਦਿ ਨੂੰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ l ਫਰਿੱਜ ਦੀ ਟ੍ਰੇ, ਮਨੀ ਪਲਾਂਟ ਵਾਲੀ ਬੋਤਲ ਦੇ ਪਾਣੀ ਨੂੰ ਹਫਤੇ ਇੱਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਦੁਬਾਰਾ ਪਾਣੀ ਭਰਨਾ ਚਾਹੀਦਾ ਹੈl ਜੇਕਰ ਇੰਨ੍ਹਾਂ ਥਾਵਾਂ ਨੂੰ ਸਾਫ ਕਰਕੇ ਸੁਕਾਇਆ ਨਾ ਜਾਵੇ ਤਾਂ ਮੱਛਰ ਪੈਦਾ ਹੁੰਦਾ ਹੈ ਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ।ਡੇਂਗੂ ਦਾ ਬੁਖਾਰ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।

       ਇਸ ਮੌਕੇ ਜ਼ਿਲ੍ਹਾ ਸਮੂਹ ਸਿਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ,ਉਲਟੀਆਂ,ਅੱਖਾਂ ਵਿਚ ਦਰਦ,ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰਾਂ ਤੋਂ ਬਚਾਅ ਵਾਲੀਆਂ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਵੀ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ।ਆਸ਼ਾ ਵਰਕਰ ਘਰ ਤੋਂ ਘਰ ਜਾ ਕੇ ਸ਼ੱਕੀ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਕੈਂਪ ਵਿੱਚ ਲਿਆ ਕੇ ਡਾਕਟਰ ਦੇ ਦੱਸੇ ਅਨੁਸਾਰ ਟੈਸਟ ਕਰਵਾ ਰਹੇ ਹਨ।
ਇਸ ਮੌਕੇ  ਇਸ ਮੌਕੇ ਸ੍ਰੀ ਸੰਤੋਸ਼ ਭਰਤੀ ਜ਼ਿਲਾ ਐਪੀਡੀਮੈਲੋਜਿਸਟ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ,ਸਿਹਤ ਸੁਪਰਵਾਈਜ਼ਰ ਰਾਮ ਕੁਮਾਰ, ਸੰਜੀਵ ਕੁਮਾਰ ਸ਼ਰਮਾਂ, ਇਨਸੈਕਟ ਕੁਲੈਕਟਰ ਕ੍ਰਿਸ਼ਨ ਕੁਮਾਰ,ਸਿਹਤ ਕਰਮਚਾਰੀ ਬਲਜੀਤ ਸਿੰਘ, ਗੁਰਿੰਦਰਜੀਤ ਸ਼ਰਮਾਂ,ਏ.ਐਨ.ਐਮ.,ਆਸ਼ਾ ਵਰਕਰਾਂ ਅਤੇ ਬਰੀਡਿੰਗ ਚੈੱਕਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here