*ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੱਖ-ਵੱਖ ਸਕੂਲਾਂ ’ਚ 96 ਲੱਖ ਰੁਪਏ ਤੋਂ ਵਧੇਰੇ ਦੇ ਕੰਮਾਂ ਦਾ ਕੀਤਾ ਉਦਘਾਟਨ*

0
21
??????????

ਸਰਦੂਲਗੜ੍ਹ/ਮਾਨਸਾ, 9 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਸਰਦੂਲਗੜ੍ਹ ਵਿਖੇ ਵੱਖ-ਵੱਖ ਸਕੂਲਾਂ ’ਚ 96 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਅੰਦਰ ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


       ਪੰਜਾਬ ਸਰਕਾਰ ਦੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਜੀ ਵੱਲੋਂ ਸਰਦੂਲਗੜ੍ਹ ਸਬ-ਡਵੀਜ਼ਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੂਸਾ ਵਿਖੇ 6  ਲੱਖ 65 ਹਜ਼ਾਰ ਦੀ ਲਾਗਤ ਨਾਲ 133 ਮੀਟਰ ਨਵੀਂ ਚਾਰਦੀਵਾਰੀ ਅਤੇ 2 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ 135 ਮੀਟਰ ਲੰਮੀ ਚਾਰਦੀਵਾਰੀ ਦੀ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ 180 ਰਨਿੰਗ ਫੁੱਟ ਚਾਰਦੀਵਾਰੀ ਅਤੇ 1 ਲੱਖ 13 ਹਜ਼ਾਰ ਰੁਪਏ ਨਾਲ ਬਣੇ ਪਖਾਣੇ, ਸਰਕਾਰੀ ਸੈਕੰਡਰੀ ਸਕੂਲ ਖੈਰਾ ਖੁਰਦ ਵਿਖੇ 1 ਲੱਖ 20 ਹਜਾਰ ਰੁਪਏ ਨਾਲ ਪਖਾਨੇ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 9 ਲੱਖ ਰੁਪਏ ਨਾਲ ਨਵੀਂ ਚਾਰਦੀਵਾਰੀ, 7.51 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਰੂਮ ਅਤੇ 2 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ, ਸਰਕਾਰੀ ਹਾਈ ਸਕੂਲ ਖੈਰਾ ਕਲਾਂ ਵਿਖੇ 3 ਲੱਖ 80 ਹਜਾਰ ਰੁਪਏ ਨਾਲ ਚਾਰਦੀਵਾਰੀ ਦੀ ਰਿਪੇਅਰ, ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਕਲਾਂ ਵਿਖੇ 1 ਲੱਖ 40 ਹਜ਼ਾਰ ਦੀ ਲਾਗਤ ਨਾਲ ਪਖਾਨੇ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਬਣਵਾਈ ਗਈ। ਇਸ ਤੋਂ ਇਲਾਵਾ ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ ਵਿਖੇ 38 ਲੱਖ 85 ਹਜਾਰ ਰੁਪਏ ਦੀ ਲਾਗਤ ਨਾਲ ਬਣੀ 777 ਮੀਟਰ ਨਵੀਂ ਚਾਰਦੀਵਾਰੀ ਦੇ ਉਦਘਾਟਨ ਕੀਤੇ ਗਏ।


           ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਹੋਰ ਉੱਚਾ ਚੁੱਕਣ ਦੇ ਸਰਕਾਰ ਦੇ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਾ ਰਹਿਣ ਦਿੱਤੀ ਜਾਵੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਉਨ੍ਹਾਂ ਦੇ ਵਿੱਦਿਅਕ ਟੂਰ ਵੀ ਲਗਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਅੰਦਰ ਭਾਰੀ ਬਦਲਾਅ ਤੋਂ ਬਾਅਦ ਲੋਕਾਂ ਦੀ ਸੋਚ ਬਦਲੀ ਹੈ ਅਤੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਵੀ ਕਾਰਜ ਕੀਤੇ ਜਾਣਗੇ।


    ਇਸ ਮੌਕੇ ਸਰਪੰਚ ਮੂਸਾ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਗੁਰਸ਼ਰਨ ਸਿੰਘ, ਸਰਪੰਚ ਖੈਰਾ ਕਲਾਂ ਗੁਰਚਰਨ ਕੌਰ, ਅਮਨਦੀਪ ਸਿੰਘ, ਤਲਵੰਡੀ ਨਾਇਬ ਸਿੰਘ, ਹਲਕਾ ਕੋਆਰਡੀਨੇਟਰ ਐਡਵੋਕੇਟ ਨਵਦੀਪ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਐਡਵੋਕੇਟ ਅਭੇ ਗੋਦਾਰਾ, ਰਾਜੇਸ਼ ਕੁਮਾਰ, ਗੁਰਜੀਤ ਸਿੰਘ ਅਤੇ ਬਲਜੀਤ ਸਿੰਘ ਤੋਂ ਇਲਾਵਾ ਪਿੰਡਾਂ ਦੇ ਮੋਹਤਬਰ ਵਿਅਕਤੀ, ਸਕੂਲ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

LEAVE A REPLY

Please enter your comment!
Please enter your name here