*ਹਿੰਸਾ ਦਾ ਸ਼ਿਕਾਰ ਔਰਤਾਂ ਵਨ ਸਟਾਪ ਸੈਂਟਰ ਜਾਂ ਹੈਲਪਲਾਈਨ ਨੰਬਰ 181 ‘ਤੇ ਲੈ ਸਕਦੀਆਂ ਨੇ ਮਦਦ-ਰਜਿੰਦਰ ਵਰਮਾ*

0
7

ਮਾਨਸਾ, 09 ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਡਿਪਟੀ ਕਮਿਸ਼ਨਰ, ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਕੌਰ ਧਾਰੀਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਪਿੰਡ ਮਾਖਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

            ਇਸ ਮੌਕੇ ਕੋਆਰਡੀਨੇਟਰ ਕੁਲਵਿੰਦਰ ਸਿੰਘ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਨੇ ਬਾਲ ਭੀਖਿਆ ਰੋਕਣ ਸਬੰਧੀ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਸਗੋਂ ਬੱਚਿਆਂ ਨੂੰ ਸਕੂਲ ਦਾਖਲ ਕਰਵਾਉਣ। ਇਸ ਮੌਕੇ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਬਾਰੇ ਜਾਣੂ ਕਰਵਾਇਆ ਗਿਆ ਅਤੇ ਬਾਲ ਸੁਰੱਖਿਆ ਵਿਭਾਗ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਵਨ ਸਟਾਪ ਸੈਂਟਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਔਰਤਾਂ ਬਲਾਤਕਾਰ ਪੀੜਤ, ਘਰੇਲੂ ਹਿੰਸਾ ਪੀੜਤ, ਮਹਿਲਾ ਤਸਕਰੀ, ਦਹੇਜ ਪੀੜਤ, ਐਸਿਡ ਅਟੈਕ, ਸਾਇਬਰ ਕਰਾਇਮ ਦਾ ਸ਼ਿਕਾਰ ਹੋਣ ਤਾਂ ਉਹ ਵਨ ਸਟਾਪ ਸੈਂਟਰ ਤੋਂ ਸਹਾਇਤਾ ਲੈ ਸਕਦੀਆਂ ਸਨ। ਉਨ੍ਹਾਂ ਹੈਲਪ ਲਾਈਨ ਨੰਬਰ 181 ਬਾਰੇ ਵੀ ਜਾਣਕਾਰੀ ਦਿੱਤੀ।

            ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੁਪਰਵਾਈਜ਼ਰ ਪਰਮਜੀਤ ਕੌਰ, ਜੋਤੀ, ਆਂਗਣਵਾੜੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here