

ਚੰਡੀਗੜ•, (ਸਾਰਾ ਯਹਾ,(ਬਲਜੀਤ ਸ਼ਰਮਾ) 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ ‘ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ ਅਤੇ ਉਨ•ਾਂ ਨੇ ਲੋਕਾਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੀ ਅਸਲ ਭਾਵਨਾ ਦੇ ਨਾਲ ਇਹ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਪਸੀ ਮਿਲਵਰਤਨ ਅਤੇ ਆਪਸੀ ਪਿਆਰ ਨੂੰ ਬੜ•ਾਵਾ ਦੇਣ ਵਾਸਤੇ ਲੋਕਾਂ ਨੂੰ ਇਕੱਠੇ ਹੋ ਕੇ ਇਹ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ। ਉਨ•ਾਂ ਨੇ ਲੋਕਾਂ ਨੂੰ ਨਫਰਤ ਅਤੇ ਫੁੱਟ ਪਾਊ ਸ਼ਕਤੀਆਂ ਦੀਆਂ ਸਾਰੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਭਗਵਾਨ ਸ਼ਿਵ ਦੀ ਵਿਚਾਰਧਾਰਾ ‘ਤੇ ਚੱਲਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ,”ਆਓ ਆਪਾਂ ਇਸ ਦਿਹਾੜੇ ‘ਤੇ ਮਾਨਵਤਾ ਨੂੰ ਤਬਾਹ ਕਰਨ ਵਾਲੀਆਂ ਪਾਪੀ ਸ਼ਕਤੀਆਂ ਵਿਰੁੱਧ ਲੜਣ ਦਾ ਪ੍ਰਣ ਕਰੀਏ।”
EDITED BY : SARA YAHA | | Last Updated : 7:59 pm 3 ਮਾਰਚ 2019























