*ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਤ 15 ਸੇਵਾਵਾਂ : ਡਿਪਟੀ ਕਮਿਸ਼ਨਰ ਮਾਨਸਾ*

0
75

ਮਾਨਸਾ, 13 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ): ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ 15 ਹੋਰ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ) ਦੀਆਂ 15 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤੀਆਂ ਗਈਆਂ ਹਨ।  ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਵਿੱਚ ਐਮ.ਬੀ.ਬੀ.ਐਸ. ਪਾਸ ਕਰਨ ਤੋਂ ਬਾਅਦ ਇੱਕ ਇੱਕ ਸਾਲ ਦੀ ਇੰਟਰਨਸ਼ਿਪ ਟੇ੍ਰਨਿੰਗ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਅਰਜ਼ੀ, ਪੰਜਾਬ ਸੂਬੇ ਤੋਂ ਬਾਹਰੋਂ ਗੈ੍ਰਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪ੍ਰੋਵੀਜ਼ਨਲ ਰਜਿਸਟੇ੍ਰਸ਼ਨ ਲਈ ਅਰਜ਼ੀ, ਬਾਹਰਲੇ ਦੇਸ਼ ਤੋਂ ਗੈ੍ਰਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪ੍ਰੋਵੀਜ਼ਨ ਰਜਿਸਟ੍ਰੇਸ਼ਨ ਲਈ, ਰਜਿਸਟੇ੍ਰਸ਼ਨ ਟਰਾਂਸਫਰ ਲਈ ਐਪਲੀਕੇਸ਼ਨ ਫਾਰਮ, ਬਾਹਰਲੇ ਦੇਸ਼ ਤੋਂ ਰਜਿਸਟ੍ਰੇਸ਼ਨ ਟਰਾਂਸਫਰ ਲਈ ਐਪਲੀਕੇਸ਼ਨ ਫਾਰਮ, ਐਮ.ਬੀ.ਬੀ.ਐਸ. ਪਾਸ ਕਰਨ ਤੋਂ ਬਾਅਦ ਪੱਕੇ ਤੌਰ ’ਤੇ ਕਰਵਾਈ ਜਾਣ ਵਾਲੀ ਰਜਿਸਟ੍ਰੇਸ਼ਨ ਲਈ ਐਪਲੀਕੇਸ਼ਨ ਫਾਰਮ, ਪੰਜਾਬ ਸੂਬੇ ਤੋਂ ਬਾਹਰ ਤੋਂ ਗੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪੱਕੀ ਰਜਿਸਟ੍ਰੇਸ਼ਨ ਅਤੇ ਪੰਜਾਬ ਸੂਬੇ ਤੋਂ ਬਾਹਰ ਤੇ ਬਾਹਰਲੇ ਦੇਸ਼ ਤੋਂ ਗੈ੍ਰਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪੱਕੀ ਰਜਿਸਟ੍ਰੇਸ਼ਨ ਹੁਣ ਸੇਵਾ ਕੇਂਦਰਾਂ ਰਾਹੀਂ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਾਧੂ ਯੋਗਤਾ ਲਈ ਐਪਲੀਕੇਸ਼ਨ ਫਾਰਮ ਸਿਰਫ਼ ਐਮ.ਡੀ. ਜਾਂ ਐਮ.ਐਚ. ਡਾਕਟਰਾਂ ਲਈ ਸਪੈਸ਼ਲਾਈਜੇਸ਼ਨ ਰਜਿਸਟ੍ਰੇਸ਼ਨ ਲਈ ਐਪਲੀਕੇਸ਼ਨ ਫਾਰਮ, ਡੁਪਲੀਕੇਟ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਫਾਰਮ, ਰਜਿਸਟ੍ਰੇਸ਼ਨ ਨਵਿਆਉਣ ਸਬੰਧੀ ਫਾਰਮ, ਇਤਰਾਜਹੀਣਤਾ ਸਰਟੀਫਿਕੇਟ, ਚੰਗੇ ਵਰਤਾਅ ਜਾਂ ਵੈਰੀਫਿਕੇਸ਼ਨ ਸਬੰਧੀ ਫਾਰਮ, ਰਜਿਸਟੇ੍ਰਸ਼ਨ ਲਈ ਐਪਲੀਕੇਸ਼ਨ ਫਾਰਮ, ਦੀ ਸਹੂਲਤ ਵੀ ਸੇਵਾ ਕੇਂਦਰਾਂ ਰਾਹੀਂ ਮਿਲੇਗੀ। ਉਨਾਂ ਦੱਸਿਆ ਕਿ ਰਜਿਸਟੇ੍ਰਸ਼ਨ ਅਤੇ ਲਾਇਸੈਂਸ ਸੇਵਾਵਾਂ ਲਈ ਨੇੜੇ ਦੇ ਸੇਵਾ ਕੇਂਦਰ ਵਿੱਚ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here