

ਮਾਨਸਾ 9 ਨਵੰਬਰ (ਬਪਸ):ਪਿਛਲੇ ਦਿਨੀਂ ਹੋਈਆਂ 65ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਦੇ ਵਿੱਚ ਜ਼ਿਲ੍ਹਾ ਮਾਨਸਾ ਦੀ ਹੈਂਡਬਾਲ ਅੰਡਰ -14 ਟੀਮ ਨੇ ਪੰਜਾਬ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ ।ਇਸ ਟੀਮ ਚ ਗੁਰੂ ਹਰਗੋਬਿੰਦ ਪਬਲਿਕ ਸਕੂਲ ਜੌੜਕੀਆਂ ਦੇ ਖਿਡਾਰੀ ਗੁਰਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ ਪਿੰਡ ਟਾਂਡੀਆਂ ਨੇ ਖੇਡਦਿਆ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਜਿਸ ਨੂੰ ਵੇਖਦਿਆਂ ਗੁਰਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਟਾਂਡੀਆਂ ਦੇ ਸਮੂਹ ਮੋਹਤਵਾਰਾਂ ਨੇ ਇਕੱਠੇ ਹੋ ਕੇ ਇੱਕ ਸਨਮਾਨ ਸਮਾਗਮ ਰੱਖਿਆ ਜਿਸ ਦੇ ਵਿੱਚ ਇਸ ਪਿੰਡ ਦੇ ਹੋਣਹਾਰ ਖਿਡਾਰੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ । ਬੱਚੇ ਦੇ ਸਨਮਾਨ ਸਮਾਰੋਹ ਦੇ ਦੌਰਾਨ ਗੁਰੂ ਹਰਗੋਬਿੰਦ ਪਬਲਿਕ ਸਕੂਲ ਜੌੜਕੀਆਂ ਦੀ ਸਮੁੱਚੀ ਟੀਮ ਦੇ ਨਾਲ-ਨਾਲ ਅਜੇ ਕੁਮਾਰ ਪਰੋਚਾ ਐੱਸ.ਐਚ.ਓ. ਥਾਣਾਂ ਜੌੜਕੀਆਂ ਵੀ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਤੇ ਬੋਲਦਿਆਂ ਅਜੇ ਕੁਮਾਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਖੇਡਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਕਰਦੀਆਂ ਹਨ । ਪਿ੍ੰਸੀਪਲ ਜਸਵਿੰਦਰ ਸਿੰਘ ਜੌੜਕੀਆਂ ਨੇ ਬੋਲਦਿਆਂ ਗੁਰਵਿੰਦਰ ਸਿੰਘ ਦੀ ਇਸ ਪ੍ਰਾਪਤੀ ਤੇ ਸਮੂਹ ਨਗਰ ਨਿਵਾਸੀਆਂ ਨੂੰ ਵਧਾਈਆ ਦਿੱਤੀਆਂ । ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਲਗਾਤਾਰ ਦੂਸਰੀ ਵਾਰ ਪੰਜਾਬ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਦਾ ਹਿੱਸਾ ਬਣਿਆ ਹੈ । ਇਸ ਸਮਾਗਮ ਦੀ ਸਟੇਜ ਦਾ ਸੰਚਾਲਨ ਨਵਜੋਤ ਸਿੰਘ ਟਾਂਡੀਆਂ ਨੇ ਕੀਤਾ। ਇਸ ਸਮਾਗਮ ਦੌਰਾਨ ਸਕੂਲ ਦੇ ਹੈਂਡਬਾਲ ਕੋਚ ਤੇਜਾ ਸਿੰਘ ਝੇਰਿਆਂਵਾਲੀ ਨੂੰ ਨਗਰ ਨਿਵਾਸੀਆਂ ਵੱਲੋਂ ਵਿਸ਼ੇਸ਼ ਤੌਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਸਰੂਪ ਸਿੰਘ ,ਗੁਰਤੇਜ ਸਿੰਘ, ਬਸੰਤ ਸਿੰਘ ,ਫਲੇਲ ਸਿੰਘ, ਮਿੱਠੂ ਸਿੰਘ ,ਵਕੀਲ ਸਿੰਘ, ਚਰਨਜੀਤ ਸਿੰਘ ,ਪ੍ਰਦੀਪ ਸਿੰਘ ਮੈਂਬਰ ,ਜੁਗਰਾਜ ਸਿੰਘ ਮੈਂਬਰ, ਬਲਵੀਰ ਸਿੰਘ ਮੈਂਬਰ, ਪ੍ਰਿਤਪਾਲ ਸਿੰਘ ਮੈਂਬਰ ਅਤੇ ਗੁਰਿੰਦਰ ਸਿੰਘ ਨੰਬਰਦਾਰ ਹਾਜ਼ਰ ਸਨ ।























