

ਮਾਨਸਾ, 11 ਸਤੰਬਰ (ਬਲਜੀਤ ਸ਼ਰਮਾ ) : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਧਰਮ ਦੇ ਛਮਛਰੀ ਮਹਾਂਪਰਵ ਮੌਕੇ 13 ਸਤੰਬਰ 2018 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹੋਟਲ ਅਤੇ ਢਾਬਿਆਂ ‘ਤੇ ਮੀਟ ਅਤੇ ਆਂਡੇ ਬਣਾਉਣ ‘ਤੇ ਵੀ ਮੁਕੰਮਲ ਰੋਕ ਲਗਾਈ ਜਾਂਦੀ ਹੈ।
ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 13 ਸਤੰਬਰ ਨੂੰ ਜੈਨ ਸਮਾਜ ਛਮਛਰੀ ਮਹਾਪਰਵ ਮਨਾ ਰਿਹਾ ਹੈ ਅਤੇ ਇਹ ਜੈਨ ਸਮਾਜ ਦਾ ਸਭ ਤੋਂ ਵੱਡਾ ਤੇ ਪਵਿੱਤਰ ਤਿਓਹਾਰ ਹੈ, ਜਿਸਨੂੰ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਅਹਿੰਸਾ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਜੀਵ ਦਯਾ ਦੀ ਰੱਖਿਆ ਕੀਤੀ ਜਾਂਦੀ ਹੈ। ਇਸ ਲਈ ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਅਤੇ ਰੇਹੜੀਆਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
EDITED BY : SARA YAHA | | Last Updated :7:50 pm 11 September 2018






















