ਹੜ੍ਹ ਪੀੜਤ ਕਿਸਾਨਾਂ ਲਈ ਵੱਡਾ ਐਲਾਨ

0
67

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਆਗਾਮੀ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਦਿੱਤੀ।

ਖੰਨਾ ਨੇ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਇਆ ਜਾਵੇਗਾ। ਇਸ ਲਈ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਯਕੀਨੀ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਨਵੀਂ ਪਹਿਲ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here