*ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫ ਕੀਤਾ ਜਾਵੇ – ਐਡਵੋਕੇਟ ਬੱਲੀ*

0
25

ਮਾਨਸਾ 1 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ)
ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਮਜ਼ਦੂਰਾਂ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ ਅਤੇ ਉਹਨਾਂ ਦਾ ਸਮੁੱਚਾ ਕਰਜ਼ ਮਾਫ਼ ਕੀਤਾ ਜਾਵੇ।
ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਉਕਤ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਜਿੰਨਾਂ ਰਾਜਾਂ ਵਿਚ ਹੜਾਂ ਦੇ ਪਾਣੀ ਨੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ ਉਹਨਾਂ ਰਾਜਾਂ ਦੀਆਂ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਵੱਲੋਂ ਰਲਕੇ ਲੋਕਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਉਹਨਾਂ ਦੇ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਫਸਲਾਂ ਦੇ ਮਾਰੇ ਜਾਣ ਕਾਰਨ ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨ ਮਜ਼ਦੂਰ ਕਈ ਸਾਲਾਂ ਤੱਕ ਪੈਰਾਂ ਸਿਰ ਨਹੀਂ ਹੋ ਸਕਦੇ ਅਤੇ ਕਰਜ਼ਾ ਮੋੜਨ ਤੋਂ ਅਸਮਰਥ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ 2023 ਵਿਚ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਕੀਤਾ ਸੀ ਜਿਸ ਦਾ ਅਜੇ ਤੱਕ ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਨੂੰ ਦੁਬਾਰਾ ਪੈਰਾਂ ਸਿਰ ਕਰਨ ਲਈ ਉਹਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ ਅਤੇ ਉਹਨਾਂ ਦਾ ਸਮੁੱਚਾ ਕਰਜ਼ ਮਾਫ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਕਰਜ਼ਾ ਮਾਫ ਨਹੀਂ ਕੀਤਾ ਜਾਂਦਾ ਤਾਂ ਘੱਟੋ ਘੱਟ ਤਿੰਨ ਸਾਲ ਲਈ ਕਰਜ਼ਾ ਉਗਰਾਹੀ ਤੇ ਰੋਕ ਲਗਾਈ ਜਾਵੇ ਅਤੇ ਇਸ ਸਮੇਂ ਦੌਰਾਨ ਕਿਸਾਨਾਂ ਮਜ਼ਦੂਰਾਂ ਤੋਂ ਕਿਸੇ ਵੀ ਕਿਸਮ ਦਾ ਵਿਆਜ਼ ਅਤੇ ਖਰਚਾ ਨਾ ਵਸੂਲਿਆ ਜਾਵੇ।

LEAVE A REPLY

Please enter your comment!
Please enter your name here