ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਜਲਦ ਭਰੇਗੀ 19,000 ਅਸਾਮੀਆਂ, ਕੈਬਨਿਟ ਮੀਟਿੰਗ ‘ਚ ਐਲਾਨ

0
113

ਚੰਡੀਗੜ੍ਹ: ਕੈਬਨਿਟ ਮੀਟਿੰਗ ਵਿੱਚ ਸੋਮਵਾਰ ਨੂੰ ਪੰਜਾਬ ਦੀਆਂ ਲੰਮੇ ਸਮੇਂ ਤੋਂ ਖ਼ਾਲੀ ਪਈਆਂ 19 ਹਜ਼ਾਰ ਅਸਾਮੀਆਂ ਨੂੰ ਭਰਨ ਦਾ ਫੈਸਲਾ ਕੀਤਾ ਗਿਆ ਹੈ। ਅਸਾਮੀਆਂ ਭਰਨ ਲਈ ਭਰਤੀ ਦੇ ਨਿਯਮ ਵੀ ਆਸਾਨ ਕੀਤੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਫੌਰੀ ਤੌਰ ‘ਤੇ ਸਬੰਧਿਤ ਅਸਾਮੀਆਂ ਦੀਆਂ ਲਿਸਟਾਂ ਦੇਣ ਤੇ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦੇ ਦਿੱਤੇ ਹਨ।

Raveen Thukral@RT_MediaAdvPbCM

Punjab CM @capt_amarinder orders immediate steps to fill up 19000 vacancies, asks for department-wise lists to fill up the rest.

Twitter पर छबि देखें

204:02 pm – 16 सित॰ 2019Twitter Ads की जानकारी और गोपनीयताRaveen Thukral के अन्य ट्वीट देखें

ਇਨ੍ਹਾਂ ਵਿੱਚੋਂ ਪਹਿਲ ਦੇ ਅਧਾਰ ‘ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਵਿੱਚ ਪੁਲਿਸ ਵਿਭਾਗ ਵਿੱਚ 5000, ਬਿਜਲੀ ਵਿਭਾਗ (ਪੀਐਸਪੀਸੀਐਲ) ਵਿੱਚ 5300, 2500 ਅਧਿਆਪਕ, ਸਿਹਤ ਵਿਭਾਗ ਵਿੱਚ ਡਾਕਟਰ ਅਤੇ ਮਾਹਰਾਂ ਸਮੇਤ 5000 ਪੈਰਾ ਮੈਡੀਕਲ ਤੇ ਵਿਸ਼ੇਸ਼ ਸਟਾਫ ਤੇ ਮਾਲ ਵਿਭਾਗ ਵਿੱਚ 1300 ਅਸਾਮੀਆਂ ਸ਼ਾਮਲ ਹਨ।

ਮੁੱਖ ਮੰਤਰੀ ਨੇ ਹੋਰਾਂ ਵਿਭਾਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀਆਂ ਖਾਲੀ ਅਸਾਮੀਆਂ ਦੀਆਂ ਸੂਚੀਆਂ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਨੂੰ ਭਰਨ ਦੀ ਪ੍ਰਕਿਰਿਆ ਵੀ ਤੁਰੰਤ ਆਰੰਭ ਕੀਤੀ ਜਾ ਸਕੇ।

LEAVE A REPLY

Please enter your comment!
Please enter your name here