ਜ਼ਿਲਾ ਮੈਜਿਸਟ੍ਰੇਟ ਨੇ ਕੀਤੇ ਪਾਬੰਦੀ ਦੇ ਹੁਕਮ

0
2

ਮਾਨਸਾ, 4 ਜੂਨ (ਬਲਜੀਤ ਸ਼ਰਮਾ)- ਜ਼ਿਲਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਊਂਸਪਲ ਕਮੇਟੀ ਦੀਆਂ ਸੜਕਾਂ ਉਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿੱਚ ਹੀ ਰੱਖੇ ਜਾਣ ਅਤੇ ਧੂੰਏਂ ਵਾਲੀ ਪਾਈਪ 7 ਫੁੱਟ ਲੰਬੀ ਉਪਰ ਵੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾਂ ਕਰਨ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਹੁਕਮ ‘ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ‘ਤੇ ਹੁੱਕਾ ਪੀਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਨਾਲ ਨਾਲ ਸਾਈਬਰ ਕੈਫੇ ਅਤੇ ਪੀ.ਸੀ.ਓ. ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਅਨਜਾਨ ਵਿਅਕਤੀ ਇਨ੍ਹਾਂ ਦੀ ਵਰਤੋਂ ਨਾ ਕਰੇ ਤੇ ਵਰਤੋਂ ਕਰਨ ਵਾਲੇ ਵਿਅਕਤੀ ਦੇ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ, ਜਿਸ ‘ਤੇ ਵਰਤੋਂ ਕਰਨ ਵਾਲੇ ਦੀ ਪਛਾਣ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਇਬਰ ਕੈਫੇ ਅਤੇ ਐਸ.ਟੀ.ਡੀ. ਜਾਂ ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਬੰਧਤ ਅਦਾਰੇ ਦੇ ਮਾਲਿਕ ਨੂੰ ਸ਼ੱਕੀ ਲੱਗਦੀ ਹੈ, ਤਾਂ ਉਸਦੀ ਰਿਪੋਰਟ ਸਬੰਧਤ ਥਾਣੇ ਨੂੰ ਤੁਰੰਤ ਕੀਤੀ ਜਾਵੇ।

 


EDITED BY : SARA YAHA | | Last Updated 4 June 2018

LEAVE A REPLY

Please enter your comment!
Please enter your name here