ਜ਼ਿਲ੍ਹਾ ਚੋਣ ਅਫ਼ਸਰ ਨੇ ਸਵੀਪ ਗਤੀਵਿਧੀ ਤਹਿਤ ਸਾਈਕਲ, ਬਾਈਕ ਤੇ ਜੀਪ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ

0
23

ਮਾਨਸਾ, 03 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾ-2019 ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸਵੀਪ ਗਤੀਵਿਧੀ ਅਧੀਨ ਅੱਜ ਬਾਈਕ ਤੇ ਜੀਪ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਰੈਲੀ ਸਮਾਪਤ ਹੋਣ ਤੱਕ ਇਸ ਦਾ ਹਿੱਸਾ ਬਣਕੇ ਰਹੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕਾਂ ਨੂੰ ਚੋਣਾ ਦੀ ਮਹੱਤਤਾ, ਵੋਟ ਦੀ ਤਾਕਤ ਅਤੇ ਲੋਕਤਾਂਤਰਿਕ ਪ੍ਰਣਾਲੀ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਲੋਕ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ 100 ਫੀਸਦੀ ਮੱਤਦਾਨ ਕਰਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੇ ਸ਼ਹਿਰ ਵਿੱਚ ਵੋਟਰ  ਜਾਗਰੂਕਤਾ ਬੈਨਰ ਅਤੇ ਫਲੈਕਸ ਵੀ ਲਗਾਏ ਗਏ ਹਨ, ਜਿਨ੍ਹਾ ਉਪਰ ‘ਮੇਰੀ ਵੋਟ ਮੇਰੀ ਤਾਕਤ’, ‘ਵੋਟ ਪਾਉਣ ਜਾਣਾ ਹੈ ਆਪਣਾ ਫਰਜ਼ ਨਿਭਾਉਣਾ ਹੈ’, ‘ਮਾਈ ਵੋਟ ਮੇਟਰਸ’, ‘ਅਸੀਂ ਵੋਟ ਪਾਵਾਂਗੇ’ ਅਤੇ ‘ਆਈ ਵਿਲ ਵੋਟ’ ਵਰਗੇ ਸਲੋਗਨ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਲਿਖੇ ਹੋਏ ਹਨ। ਅੱਜ ਦੀ ਇਹ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਕੇ ਬੱਸ ਸਟੈਂਡ, ਮੇਨ ਬਜ਼ਾਰ, ਰੇਲਵੇ ਅੰਡਰ ਬ੍ਰਿਜ ਤੋਂ ਹੁੰਦੀ ਹੋਈ ਸ਼ਹਿਰ ਦੇ ਗੁਰਦੁਆਰਾ ਚੌਕ ‘ਤੇ ਸਮਾਪਤ ਹੋਈ। ਰੈਲੀ ਦੌਰਾਨ ਲੋਕਾਂ ਨੂੰ ਆਪਣੀ ਵੋਟ ਦਾ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਤੋਂ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਚੋਣਾਂ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਕਰਨੀ ਹੈ, ਤਾਂ ਉਹ ਜ਼ਿਲ੍ਹਾ ਵੋਟਰ ਹੈਲਪ ਲਾਈਨ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕਰ ਸਕਦਾ ਹੈ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 583765 ਵੋਟਰ ਹਨ, ਜਿਨ੍ਹਾਂ ਵਿੱਚੋਂ 310124 ਮਰਦ ਅਤੇ 273633 ਔਰਤ ਵੋਟਰ ਹਨ। ਇਸ ਤੋਂ ਇਲਾਵਾ 8 ਥਰਡ ਜੈਂਡਰ ਵੋਟਰ ਹਨ, ਜੋ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 18-19 ਸਾਲ ਦੇ 12936 ਨੌਜਵਾਨ ਪਹਿਲੀ ਵਾਰ ਆਪਣੀ ਵੋਟ ਦਾ ਪ੍ਰਯੋਗ ਕਰਨਗੇ। ਉਨ੍ਹਾਂ ਦੱਸਿਆ ਕਿ ਹਰੇਕ ਸਭ ਡਵੀਜ਼ਨ ਵਿੱਚ 5-5 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ ਅਤੇ ਹਰੇਕ ਤਹਿਸੀਲ ਵਿੱਚ 1-1  ਪਿੰਕ ਬੂਥ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 4715 ਪੀ.ਡਬਲਿਊ.ਡੀ. (ਪਰਸਨ ਵਿਦ ਡਿਸਐਬੀਲਿਟੀ) ਵਿਅਕਤੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਢੱਚਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਸ਼੍ਰੀ ਦਿਨੇਸ਼ ਵਸਿਸ਼ਟ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਹਰਪਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਬੀਰ ਸਿੰਘ ਮਾਨ, ਐਸ.ਐਚ.ਓ. ਥਾਣਾ ਸਿਟੀ-2 ਸਰਬਜੀਤ ਕੌਰ ਅਤੇ ਸ਼੍ਰੀ ਗੋਰਵਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਦੇ ਇਨੀਸੀਏਟਰ ਆਫ਼ ਚੇਂਜ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੋਟਰਸਾਇਕਲ ਅਤੇ ਜੀਪਾਂ ‘ਤੇ ਸਵਾਰ ਨੌਜਵਾਨ ਵੋਟਰ ਮੌਜੂਦ ਸਨ।  

LEAVE A REPLY

Please enter your comment!
Please enter your name here