-ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0
7

ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ): ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਭਾਰਤ ਦੀ ਆਜ਼ਾਦੀ ਦੇ ਸੰਗਰਾਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੇ ਗਏ ਸੰਘਰਸ਼ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅਸੀਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਅਤੇ ਜੀਵਨ ਵਿਚ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਵਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ ਤਾਂ ਜੋ ਭਾਰਤ ਨੂੰ ਹੋਰ ਮਜ਼ਬੂਤ ਰਾਸ਼ਟਰ ਬਣਾਇਆ ਜਾ ਸਕੇ।  ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here