ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੇ ਵਿਕਾਸ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ : ਡਿਪਟੀ ਕਮਿਸ਼ਨਰ

0
3

ਮਾਨਸਾ, 20 ਜੁਲਾਈ (ਬਲਜੀਤ ਸ਼ਰਮਾ )  ਨਵ-ਨਿਯੁਕਤ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪੱਤਰਕਾਰਾਂ ਦੇ ਸਨਮੁੱਖ ਹੁੰਦਿਆਂ ਆਖਿਆ ਕਿ ਮਾਨਸਾ ਜ਼ਿਲ੍ਹੇ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਬਾਰੇ ਸਰਕਾਰ ਵੱਲੋਂ ਕੀਤੇ ਜਾ ਰਹੇ ਉੱਦਮਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਪੱਤਰਕਾਰਾਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਰਗਰਮੀਆਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਸ਼ਹਿਰ ਦੀ ਸੀਵਰੇਜ ਸਮੱਸਿਆ,  ਬਾਰਿਸ਼ਾਂ ਦੇ ਮੌਸਮ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ, ਟ੍ਰੈਫਿਕ ਸਮੱਸਿਆ ਅਤੇ ਨਸ਼ਿਆਂ ਦੇ ਖਾਤਮੇ ਅਤੇ ਇਸ ਦੇ ਢੁੱਕਵੇ ਹੱਲ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਬਾਰਿਸ਼ਾਂ ਵੇਲੇ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਡਰੇਨੇਜ਼ ਪਲਾਨ ਤਿਆਰ ਕਰਕੇ ਸਰਕਾਰ ਕੋਲੋਂ ਧਨ ਰਾਸ਼ੀ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੀ ਡਰੇਨ ਦੀ ਸਫ਼ਾਈ ਦੇ ਹੁਕਮ ਕਰ ਦਿੱਤੇ ਗਏ ਹਨ, ਤਾਂ ਜੋ ਚੱਲ ਰਹੇ ਬਾਰਿਸ਼ਾਂ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੇ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।
ਨਸ਼ਿਆਂ ਦੇ, ਖਾਸ ਤੌਰ ‘ਤੇ ਮੈਡੀਸੀਨਲ, ਅਫ਼ੀਮ ਅਤੇ ਭੁੱਕੀ ਦੇ ਮਾੜੇ ਪ੍ਰਭਾਵਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚੋਂ ਇਸ ਤਰ੍ਹਾਂ ਦੇ ਨਸ਼ੇ ਨੂੰ ਖ਼ਤਮ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਕਿਸੇ ਨੁੰ ਵੀ ਬਖਸ਼ਿਆਂ ਨਹੀਂ ਜਾਵੇਗਾ।  ਉਨ੍ਹਾਂ ਨਸ਼ਿਆਂ ਦੇ ਖਾਤਮੇ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਮਾਨਸਾ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਆਮ ਜਨਤਾ ਅਤੇ ਪ੍ਰੈਸ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਕੰਮ ਸੰਭਵ ਨਹੀਂ ਹੈ। ਉਨ੍ਹਾਂ ਅਖ਼ੀਰ ਵਿੱਚ ਪੱਤਰਕਾਰਾਂ ਅਤੇ ਮਾਨਸਾ ਵਾਸੀਆਂ ਨੂੰ ਸਕਰਾਤਮਿਕ ਸੋਚ ਅਪਨਾਉਣ ‘ਤੇ ਜ਼ੋਰ ਦਿੰਦਿਆਂ ਅਪੀਲ ਕੀਤੀ ਕਿ ਸਮੁੱਚੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਵਿੱਚ ਉਹ ਵੱਧ ਤੋਂ ਵੱਧ ਸਹਿਯੋਗ ਦੇਣ।


EDITED BY : SARA YAHA | | Last Updated : 8:00 pm 20 JULY 2018

LEAVE A REPLY

Please enter your comment!
Please enter your name here