ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆ ਦੀ ਪਹਿਲੀ ਰਿਹਰਸਲ ਹੋਈ

0
11

ਮਾਨਸਾ, 18 ਜਨਵਰੀ  ਸਾਰਾ ਯਹਾ ,(ਬਲਜੀਤ ਸ਼ਰਮਾ)
: 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆ ਦੀ ਪਹਿਲੀ ਰਿਹਰਸਲ ਅੱਜ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਰਿਹਰਸਲਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਭਾਸ਼ ਚੰਦਰ ਨੇ ਸਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਕਰੀਬ 575 ਵਿਦਿਆਰਥੀਆਂ ਵੱਲੋਂ ਆਪਣੀ-ਆਪਣੀ ਕਲਾ ਦੇ ਜੌਹਰ ਦਿਖਾਏ ਗਏ।
ਅੱਜ ਹੋਈ ਰਿਹਰਸਲ ਵਿਚ ਮਾਈ ਨਿੱਕੋ ਦੇਵੀ, ਪੁਲਿਸ ਪਬਲਿਕ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ, ਡੀ.ਏ.ਵੀ. ਸਕੂਲ ਮਾਨਸਾ ਆਦਿ ਸਕੂਲਾਂ ਨੇ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਰੰਗੀਆਂ ਹੋਈਆਂ ਕੋਰਿਓਗ੍ਰਾਫ਼ੀਆਂ ਨੂੰ ਪੇਸ਼ ਕੀਤਾ।
ਰਿਹਰਸਲ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਗਣਤੰਤਰਤਾ ਦਿਹਾੜੇ ਨੂੰ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਕੂਲੀ ਬੱਚਿਆ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀਆਂ ਕਰਵਾ ਰਹੇ ਟੀਮ ਇੰਚਾਰਜਾਂ ਨੂੰ ਸਮਾਂ ਰਹਿੰਦੇ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ਼੍ਰੀ ਸੁਭਾਸ਼ ਚੰਦਰ, ਪ੍ਰਿੰਸੀਪਲ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀਮਤੀ ਰਿੰਪਲ ਮੋਂਗਾ ਅਤੇ ਪ੍ਰੋਫੈਸਰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਪ੍ਰੋਫੈਸਰ ਸੁਪਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here