ਜ਼ਿਲ੍ਹਾ ਮਾਨਸਾ ਦੇ 1.40 ਲੱਖ ਪਰਿਵਾਰਾਂ ਨੂੰ ਮਿਲੇਗੀ 5 ਲੱਖ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ

0
62

ਮਾਨਸਾ, 06 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੇ ਸਿਹਤ ਪ੍ਰੋਜੈਕਟ ਉਦੇਸ਼ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ 1.40 ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਖੇ 20 ਅਗਸਤ ਤੋਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਇੱਕ ਅਹਿਮ ਮੀਟਿੰਗ ਦੌਰਾਨ ਕਿਹਾ ਕਿ ਇਸ ਸਕੀਮ ਨੂੰ ਜ਼ਿਲ੍ਹੇ ਅੰਦਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਅੰਦਰ ਕਰੀਬ 30 ਬਿਮਾਰੀਆਂ ਦਾ ਮੁਫ਼ਤ ਇਲਾਜ਼ ਕਰਵਾਉਣ ਲਈ ਮਰੀਜ਼ ਨੂੰ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਲਾਭਪਾਤਰੀ ਜਿਨ੍ਹਾਂ ਨੂੰ ਭਗਤ ਪੂਰਨ ਸਿੰਘ ਸਿਹਤ ਯੋਜਨਾ ਵਿੱਚ ਕਵਰ ਕੀਤਾ ਗਿਆ ਸੀ, ਉਹ ਸਾਰੇ ਹੀ ਇਸ ਸਕੀਮ ਅਧੀਨ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕਿਸਾਨ, ਜੇ ਫਾਰਮ ਧਾਰਕ, ਵਪਾਰੀ, ਬੀ.ਪੀ.ਐਲ. ਕਾਰਡ ਧਾਰਕ,  ਅਤੇ ਹੋਰ ਜ਼ਰੂਰਤਮੰਦ ਵਿਅਕਤੀ ਸ਼ਾਮਿਲ ਹਨ। ਸਬੰਧਤ ਲਾਭਪਾਤਰੀ ਆਪਣੇ ਨਾਮ ਪਿੰਡਾਂ ਵਿਚ ਸੀ.ਐਸ.ਸੀ. ਕੇਂਦਰਾਂ ਦੀਆਂ ਲਿਸਟਾਂ ਵਿਚ ਅਤੇ ਸਰਕਾਰੀ ਸਿਹਤ ਸਹੂਲਤਾਂ ਵਿਚ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਸਕੀਮ ਲਈ ਕੋਈ ਨਵੀਂ ਰਜਿਸਟਰੇਸ਼ਨ ਨਹੀਂ ਕੀਤੀ ਜਾ ਰਹੀ, ਜੇਕਰ ਕੋਈ ਲਾਭਪਾਤਰੀਆਂ ਦੀ ਸੂਚੀ ਵਿਚ ਆਪਣੇ ਪਰਿਵਾਰਿਕ ਮੈਂਬਰ ਦਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਜ਼ਰੂਰੀ ਦਸਤਾਵੇਜ ਲੈ ਕੇ ਸੀ.ਐਸ.ਸੀ. ਕੇਂਦਰ ਵਿਖੇ ਸੰਪਰਕ ਕਰ ਸਕਦਾ ਹੈ। ਇਸ ਦੇ ਲਈ ਪਿੰਡਾਂ ਵਿਚ 103 ਸੀ.ਐਸ.ਸੀ. ਲਗਾਏ ਗਏ ਹਨ ਜਿੱਥੇ ਲੋਕ ਆਪਣੇ ਨਾਮ ਵੇਖ ਸਕਦੇ ਹਨ ਅਤੇ ਸਮਾਰਟ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਤੇ 30 ਰੁਪਏ ਦੀ ਲਾਗਤ ਨਾਲ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ। ਸਿਰਫ਼ ਸਮਾਰਟ ਕਾਰਡ ਸੀ.ਐਸ.ਸੀ. ਪ੍ਰਾਪਤ ਕਰਨਾ ਲਾਜ਼ਮੀ ਨਹੀਂ ਹੈ ਲੋਕ ਇਸ ਨੂੰ ਆਪਣੀ ਮਰਜ਼ੀ ਨਾਲ ਕਿਤੋਂ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਰੋਗਿਆ ਮਿਤਰਾ ਨੂੰ ਇਸ ਯੋਜਨਾ ਦੇ ਅਧੀਨ ਆਉਂਦੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਨਿਯੁਕਤ ਕੀਤਾ ਗਿਆ ਹੈ। ਜੇਕਰ ਕੋਈ ਵੀ ਇਸ ਯੋਜਨਾ ਦੇ ਸਬੰਧ ਵਿਚ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਆਰੋਗਿਆ ਮਿਤਰਾ ਨਾਲ ਸੰਪਰਕ ਕਰ ਸਕਦਾ ਹੈ। ਵਧਰੇ ਜਾਣਕਾਰੀ ਲਈ www.shapunjab.in.ਤੇ ਲਾਗ ਇਨ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸਟ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਮੌਜੂਦ ਸਨ।                                        

LEAVE A REPLY

Please enter your comment!
Please enter your name here