ਜ਼ਿਲ੍ਹਾ ਮਾਨਸਾ ਮੈਜਸਟਰੇਟ ਨੇ ਜਾਰੀ ਕੀਤੇ ਹੁਕਮ

0
142

ਮਾਨਸਾ, (ਸਾਰਾ ਯਹਾ,ਬਲਜੀਤ ਸ਼ਰਮਾ) 29 ਨਵੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸੀ੍ਰਮਤੀ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਰਿਵੈਂਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ ਐਕਟ, 1960  ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ, ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਕਰਨੇ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ।
    ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਡੋਰ ਇਸ ਦੀ ਵਰਤੋ ਕਰਨ ਵਾਲਿਆਂ ਦੇ ਹੱਥਾਂ ਨੂੰ ਤਾਂ ਨੁਕਸਾਨ ਪਹੁੰਚਾਉਂਦੀ ਹੀ ਹੈ, ਇਸ ਦੇ ਨਾਲ ਹੀ ਸਾਇਕਲ, ਸਕੂਟਰ ਚਲਾਉਣ ਵਾਲਿਆਂ ਦੇ ਗਲ, ਕੰਨ ਵਿਚ ਫਸ ਕੇ ਨੁਕਸਾਨ ਪਹੁੰਚਾਉਂਦੀ ਹੈ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸ ਕੇ ਪੰਛੀਆਂ ਦੇ ਮਰਨ ਅਤੇ ਜ਼ਖਮੀ ਹੋਣ ਦੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਕਾਰਨ ਇਸ ਤੇ ਪਾਬੰਦੀ ਲਗਾਉਣੀ ਲਾਜ਼ਮੀ ਹੈ।
੍ਹ    ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ਤੇ ਪਾਬੰਦੀ
    ਇਕ ਹੋਰ ਹੁਕਮ ਜਾਰੀ ਕਰਦਿਆਂ ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਏਰੀਏ ਵਿਚੋਂ ਲੰਘ ਰਹੇ ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ਤੇ ਪਾਬੰਦੀ ਲਗਾਉਂਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦਾ ਨਕਸਾਨ ਹੁੰਦਾ ਹੈ। ਇਸ ਨਾਲ ਸਰਕਾਰ ਅਤੇ ਇਲਾਕੇ ਦੇ ਨਾਲ ਲੱਗਦੇ ਪਿੰਡ ਵਾਸੀਆਂ ਅਤੇ ਉਨ੍ਹਾਂ ਦੀ ਜ਼ਮੀਨ ਦਾ ਨੁਕਸਾਨ ਵੀ ਹੋ ਸਕਦਾ ਹੈ। ਘੱਗਰ ਦਰਿਆ ਵਿਚ ਪਾੜ ਪੈ ਸਕਦੇ ਹਨ ਅਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਲਈ ਦਰਿਆ ਦੀ ਸੁਰੱਖਿਆ ਕਰਨੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਕਨੀਕੀ ਕਾਰਨਾਂ ਕਰਕੇ ਅਜਿਹਾ ਕਰਨਾ ਜਰੂਰੀ ਸਮਝਿਆ ਜਾਂਦਾ ਹੈ ਤਾਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲਈ ਜਾਵੇ ਜੋ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਮੰਡਲ, ਮਾਨਸਾ ਦੀ ਰਾਇ ਲੈਣ ਉਪਰੰਤ ਪ੍ਰਵਾਨਗੀ ਦੇਣ ਬਾਰੇ ਫੈਸਲਾ ਲੈਣਗੇ।
੍ਹ    ਮਿਊਂਸਪਲ ਸੜਕਾਂ ਦੇ ਜਨਰੇਟਰ ਚਲਾਉਣ ਤੇ ਪਾਬੰਦੀ
    ਜ਼ਿਲ੍ਹਾ ਮੈÎਜਸਟਰੇਟ ਨੇ ਇਕ ਹੁਕਮ ਵਿਚ ਮਿਊਂਸਪਲ ਸੜਕਾਂ ਤੇ ਜਨਰੇਟਰ ਚਲਾਉਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜਨਰੇਟਰਾਂ ਦੇ ਆਵਾਜ਼ੀ ਪ੍ਰਦੂਸ਼ਣ ਅਤੇ ਧੂੰਏਂ ਦੇ ਫਲਸਰੂਪ ਬਿਰਧਾਂ, ਬਿਮਾਰ ਵਿਅਕਤੀਆਂ, ਪੜ੍ਹਨ ਵਾਲੇ ਬੱਚਿਆਂ ਅਤੇ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ਸ਼ੋਰ ਨਾਲ ਸ਼ਹਿਰਾਂ ਕਸਬਿਆਂ ਦਾ ਵਾਤਾਵਰਣ ਖਰਾਬ ਹੋਣ ਦੇ ਨਾਲ ਅਮਨ-ਅਮਾਨ ਭੰਗ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ ਜਨਰੇਟਰ, ਘਰ ਦੀ ਚਾਰਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਂ ਵਾਲੀ ਪਾਇਪ 7 ਫੁੱਟ ਲੰਬੀ ਉੱਪਰ ਵੱਲ ਹੋਣੀ ਚਾਹੀਦੀ ਹੈ। ਉਲੰਘਣਾਂ ਕਰਨ ਵਾਲੇ ਖਿਲਾਫ਼ ਪੰਜਾਬ ਇੰਸਟਰੂਮੈਂਟ ਕੰਟਰੋਲ ਆਫ ਨੁਆਇਜ਼ ਐਕਟ 1956 ਅਧੀਨ ਕਾਰਵਾਈ ਕੀਤੀ ਜਾਵੇਗੀ।
੍ਹ    ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਤੇ ਹੁਕਮ ਜਾਰੀ
    ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਜਾਂਦੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅੇਤ ਪੂਰੇ ਵੇਰਵੇ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ ਕਰਵਾਉਣ।  ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਕਿ ਜਿੰਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਪੈਦਾ ਹੋ ਸਕਦਾ ਹੈ। ਸਰਕਾਰੀ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅਮਨ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਜਰੂਰਤ ਹੈ।
੍ਹ    ਜ਼ਿਲ੍ਹਾ ਕਚਹਿਰੀ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ     ਦੇ ਹੁਕਮ
    ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈÎਜਿਸਟਰੇਟ ਨੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਅਤੇ ਮਿੰਨੀ ਸਕੱਤਰੇਤ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨਾ ਆਦਿ ਤੇ ਬੈਠਣ ਤੇ ਪਾਬੰਦੀ ਲਗਾਈ ਹੈ।  ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ, ਜਥੇਬੰਦੀਆਂ ਵੱਲੋਂ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ  ਜਲੂਸ ਆਦਿ ਕੱਢਣ ਉਪਰੰਤ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਘੰਟਿਆਂ ਬੱਧੀ ਭਾਸ਼ਣ ਜਾਂ ਧਰਨਾ ਦਿੱਤਾ ਜਾਂਦਾ ਹੈ, ਜਿਸ ਨਾਲ ਅਮਨ ਸ਼ਾਂਤੀ ਵਿਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਆਊਂਦੀ ਹੈ।
੍ਹ    -ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ
    ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਪਲਸਾਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ, ਸੀਵਰੇਜ਼ ਆਦਿ ਵਿਚ ਫਸ ਜਾਣ ਨਾਲ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ। ਇਸ ਲਈ ਇਸ ਦੀ ਵਰਤੋਂ ਤੇ ਪਾਬੰਦੀ ਲਗਾਈ ਜਾਂਦੀ ਹੈ।
੍ਹ    ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ   
    ਜ਼ਿਲ੍ਹਾ ਮੈਜਿਸਟਰੇਟ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਦੇ ਤਹਿਤ ਜ਼ਿਲ੍ਹਾ ਮਾਨਸਾ ਦੀ ਸੀਮਾਂ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ਅਤੇ ਸਿਨੇਮਿਆਂ ਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਸ ਨਾਲ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਇਸ ਬੁਰੇ ਪ੍ਰਭਾਵ ਨੂੰ ਰੋਕਣ ਲਈ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਜਰੂਰੀ ਹੈ।
੍ਹ    ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਤੇ ਹੁੱਕਾ ਪੀਣ ਤੇ ਪੂਰਨ ਪਾਬੰਦੀ
    ਜਿਲ੍ਹਾ ਮੈÎਜਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਤੇ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਤੰਬਾਕੂ ਕੰਟਰੋਲ ਸੈੱਲ ਪੰਜਾਬ ਦੁਆਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿਚ ਹੁੱਕਾ ਬਾਰਾਂ ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਲਈ ਕਿਹਾ ਗਿਆ ਹੈ। ਇਸ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਇਹ ਹੁਕਮ ਸਖਤੀ ਨਾਲ ਲਾਗੂ ਕਰਨਾ ਜਰੂਰੀ ਹੈ।

LEAVE A REPLY

Please enter your comment!
Please enter your name here