ਜ਼ਿਲ੍ਹਾ ਮੈਜਿਸਟ੍ਰੇਟ ਨੇ ਦੁਸ਼ਹਿਰਾ ਮਨਾਉਣ ਅਤੇ ਪਟਾਖੇ ਚਲਾਉਣ ਲਈ ਸਮਾਂ ਕੀਤਾ ਨਿਰਧਾਰਿਤ

0
51

ਮਾਨਸਾ, 18 ਅਕਤੂਬਰ (ਸਾਰਾ ਯਹਾ): ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਵਿੱਚ ਦੁਸ਼ਹਿਰਾ ਮਨਾਉਣ ਅਤੇ ਪਟਾਖੇ ਚਲਾਉਣ ਦਾ ਸਮਾਂ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਦਾ ਨਿਰਧਾਰਤ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਦੁਸ਼ਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਉਣ ਲਈ ਆਮ ਤੌਰ ‘ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਪਟਾਖਿਆਂ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ।
ਉਕਤ ਹੁਕਮ 19 ਅਕਤੂਬਰ 2018 ਲਈ ਲਾਗੂ ਰਹੇਗਾ।


EDITED BY : SARA YAHA | | Last Updated : 7:05 pm 18 October 2018

LEAVE A REPLY

Please enter your comment!
Please enter your name here