ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਪਲੇਠੀ ਮੀਟਿੰਗ ਹੋਈ; ਬਿਹਤਰ ਵਾਤਾਵਰਣ ਸਬੰਧੀ ਮਸਲੇ ਵਿਚਾਰੇ

0
11

ਮਾਨਸਾ, 07 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ : ਮਾਨਯੋਗ ਕੌਮੀ ਹਰਿਆਵਲ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ ਹੇਠ ਬਣਾਈ ਗਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
    ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਅਤੇ ਇਸ ਦੀ ਸੁਰੱਖਿਆ ਲਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਰਜਾਂ ਦੀ ਪ੍ਰਗਤੀ ਰਿਪੋਰਟ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਸਾਰੇ ਵਿਭਾਗ ਇਸ ਸਬੰਧੀ ਕਾਰਵਾਈ ਨੂੰ ਅੰਜਾਮ ਦੇਣ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਗੇ।
    ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ ‘ਚ ਚੱਲ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟ ਸਬੰਧੀ ਜਾਣਕਾਰੀ ਲਈ ਅਤੇ ਦਿੱਸ਼ਾ ਨਿਰਦੇਸ਼ ਦਿੱਤੇ ਗਏ ਕਿ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਕੀਤੇ ਗਏ ਪੈਮਾਨਿਆਂ ਦਾ ਖਿਆਲ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਨੂੰ ਘਰਾਂ ‘ਚੋਂ ਇਕੱਤਰ ਕੀਤੇ ਜਾਂਦੇ ਠੋਸ ਕੂੜੇ ਨੂੰ ਤਰਤੀਬਵਾਰ ਗਿੱਲੇ ਅਤੇ ਸੁੱਕੇ ਕੂੜੇ ‘ਚ ਵੱਖ-ਵੱਖ ਕਰਕੇ ਉਸ ਦੀ ਸਾਂਭ ਸੰਭਾਲ ਸਬੰਧੀ ਨਿਰਦੇਸ਼ ਦਿੱਤੇ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ।

LEAVE A REPLY

Please enter your comment!
Please enter your name here