ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿਚ ਸੜਕ ਸੁਰੱਖਿਆ ਨੂੰ ਲੈ ਕੇ ਲਏ ਗਏ ਅਹਿਮ ਫੈਸਲੇ

0
26

ਮਾਨਸਾ, 17 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਸੜਕਾਂ ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦੇਆਂ ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਬੱਚਤ ਭਵਨ ਵਿਖੇ ਹੋਈ। ਇਸ ਦੌਰਾਨ ਮੀਟਿੰਗ ਵਿਚ ਹਾਜਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਸੜਕੀ ਸੁਰੱਖਿਆ ਨੂੰ ਲੈ ਕੇ ਸੁਝਾਅ ਮੰਗੇ ਗਏ ਅਤੇ ਟੀਚੇ ਨਿਰਧਾਰਿਤ ਕੀਤੇ ਗਏ।
    ਇਸ ਮੌਕੇ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਣੀ ਸੜਕ ਸੁਰੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਣੀ ਨਿਸ਼ਚਿਤ ਕੀਤੀ ਗਈ ਹੈ ਜਿਸ ਵਿਚ ਸੜਕ ਸੁਰੱਖਿਆ ਸਬੰਧੀ ਸੁਝਾਅ, ਕੀਤੇ ਗਏ ਕੰਮ ਅਤੇ ਅਗਲੇ ਮਹੀਨੇ ਲਈ ਟੀਚੇ ਮਿਥੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ ਤੇ ਰੋਜ਼ਾਨਾਂ ਹੀ ਦੁਰਘਟਨਾਵਾਂ ਕਾਰਨ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜਕੀ ਸੁਰੱਖਿਆ ਇਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।
    ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼ ਨੇ ਸਮੂਹ ਅਧਿਕਾਰੀਆਂ ਕੋਲੋਂ ਸੜਕ ਦੀ ਸੁਰੱਖਿਆ ਨੂੰ ਲੈ ਕੇ ਸੁਝਾਅ ਮੰਗੇ ਅਤੇ ਇਨ੍ਹਾਂ ਸੁਝਾਵਾਂ ਦੇ ਆਧਾਰ ਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਨੇ ਕਿਹਾ ਕਿ ਹਰ ਵਿਭਾਗ ਦਾ ਨਰੇਗਾ ਲਈ ਟੀਚਾ ਹੁੰਦਾ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਹਰ ਵਿਭਾਗ ਨਰੇਗਾ ਦੀ ਮਦਦ ਨਾਲ ਕਾਮਨ ਪ੍ਰਾਜੈਕਟ ਬਣਾਉਣ ਅਤੇ ਡਿਪਟੀ ਕਮਿਸ਼ਨਰ ਨੂੰ ਅਪਰੂਵਲ ਲਈ ਭੇਜਣ।
    ਇਸ ਮੌਕੇ ਸੜਕਾਂ ਤੇ ਝੁਕੇ ਹੋਏ ਦਰਖ਼ਤਾਂ ਨੂੰ ਛਾਂਗਣ, ਟਰੈਫ਼ਿਕ ਲਾਈਟਾਂ, ਸਪੀਡ ਬਰੇਕਰ, ਹੈਲਮੇਟ ਦੀ ਵਰਤੋ ਅਤੇ ਓਵਰਲੋਡ ਵਾਹਨਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸੜਕੀ ਹਾਦਸਿਆਂ ਲਈ ਜਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਲਿਆਂ ਬਾਰੇ ਗੱਲਬਾਤ ਹੋਈ।

LEAVE A REPLY

Please enter your comment!
Please enter your name here