ਮਾਨਸਾ, 05 ਫਰਵਰੀ (ਹੀਰਾ ਮਿੱਤਲ) : ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਨਸਾ ਦੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਲਗਾਈ ਗਈ ਇਸ ਵਰਕਸ਼ਾਪ ਦਾ ਮੰਤਵ ਸਰਕਾਰ ਦੇ ਕੰਮਾਂ ਤੋਂ ਸਰਪੰਚਾਂ ਨੂੰ ਜਾਣੂ ਕਰਵਾਉਣਾ ਹੈ, ਤਾਂ ਜੋ ਪਿੰਡਾਂ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ, ਤੰਦਰੁਸ਼ਤ ਪੰਜਾਬ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਕਈ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਸਬੰਧੀ ਤੁਸੀਂ ਆਪਣੇ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਮਗਨਰੇਗਾ ਦੇ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਹਰ ਕੰਮ ਲਈ ਪ੍ਰਬੰਧਕੀ ਪ੍ਰਵਾਨਗੀ ਜ਼ਿਲ੍ਹਾ ਪ੍ਰੋਜੇਕਟ ਕੋਆਰਡੀਨੇਟਰ ਤੋਂ ਲੈਣੀ ਜ਼ਰੂਰੀ ਹੈ। ਇਹ ਪ੍ਰਵਾਨਗੀ ਕੇਵਲ ਤਕਨੀਕੀ ਪ੍ਰਵਾਨਗੀ ਹਦਾਇਤਾਂ ਅਨੁਸਾਰ ਲੈਣ ਉਪਰੰਤ ਹੀ ਲਈ ਜਾ ਸਕਦੀ ਹੈ ਅਤੇ ਸਲਾਨਾ ਬਜਟ ਵਿੱਚ ਸ਼ਾਮਿਲ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਕੁੱਲ 260 ਕੰਮ ਲਏ ਜਾ ਸਕਦੇ ਹਨ, ਜਿਨ੍ਹਾਂ ਨੂੰ ਏ, ਬੀ, ਸੀ, ਡੀ, ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।
ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਪਿੰਡ ਪੱਧਰ ‘ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁੱਲ 7 ਰਜਿਸਟਰ ਮੈਨਟੇਨ ਕੀਤੇ ਜਾਣੇ ਜ਼ਰੂਰੀ ਹਨ, ਜਿਨ੍ਹਾਂ ਵਿੱਚ ਜੋਬ ਕਾਰਡ ਰਜਿਸਟਰ, ਕੰਮ ਦਾ ਰਜਿਸਟਰ, ਕਾਰਵਾਈ ਰਜਿਸਟਰ, ਸੰਪਤੀ ਰਜਿਸਟਰ, ਸ਼ਿਕਾਇਤ ਰਜਿਸਟਰ, ਰੋਜ਼ਗਾਰ ਰਜਿਸਟਰ ਅਤੇ ਸਮੱਗਰੀ ਰਜਿਸਟਰ ਸ਼ਾਮਿਲ ਹਨ। ਇਸ ਤੋਂ ਇਲਾਵਾ ਕੈਸ਼ ਬੁੱਕ ਅਤੇ ਨਿਰੀਖੱਣ ਰਜਿਸਟਰ ਪਹਿਲਾਂ ਦੀ ਤਰ੍ਹਾਂ ਹੀ ਤਿਆਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੰਮ ਸ਼ੁਰੂ ਕਰਨ ਵਾਲੀ ਥਾਂ ‘ਤੇ ਸਿਟੀਜਨ ਇੰਨਫਾਰਮੇਸ਼ਨ ਬੋਰਡ ਲਗਾਉਣ ਜ਼ਰੂਰੀ ਹੈ, ਜਿਸ ਵਿੱਚ ਕੰਮ ਸਬੰਧੀ ਸਮੁੱਚੀ ਜਾਣਕਾਰੀ ਦਿੱਤੀ ਗਈ ਹੋਵੇ।
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਸਕੀਮ ਤਹਿਤ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਮਹੀਨੇ ਰੋਜ਼ਗਾਰ ਮੇਲੇ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 14 ਫਰਵਰੀ ਨੂੰ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ, 15 ਫਰਵਰੀ ਨੂੰ ਭਾਰਤ ਗਰੁੱਪ ਆਫ਼ ਕਾਲਜਿਜ਼ ਸਰਦੂਲਗੜ੍ਹ ਵਿਖੇ ਅਤੇ 21 ਫਰਵਰੀ ਨੂੰ ਕ੍ਰਿਸ਼ਨਾ ਕਾਲਜ ਰੱਲੀ ਬਰੇਟਾ-ਬੁਢਲਾਡਾ ਰੋਡ ਬੁਢਲਾਡਾ ਵਿਖੇ ਇਹ ਮੇਲੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਆਪਣੇ ਪਿੰਡਾਂ ਦੇ ਬੇਰੋਜ਼ਗਾਰ ਮੁੰਡੇ ਅਤੇ ਕੁੜੀਆਂ ਨੂੰ ਜ਼ਰੂਰੀ ਭੇਜਣ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਿਸ਼ਿਸ਼ਟ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਜਗਤਾਰ ਸਿੰਘ ਸਿੱਧੂ, ਅਕਾਊਂਟ ਅਫ਼ਸਰ ਸ਼੍ਰੀ ਪਵਨ ਕੁਮਾਰ ਅਤੇ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਮੌਜੂਦ ਸਨ।
EDITED BY : SARA YAHA | | Last Updated : 8:20 pm 4 ਫ਼ਰਵਰੀ 2019